- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊਯਾਰਕ ਸਿਟੀ ਕੌਂਸਲ ’ਚ ਕੌਂਸਲ ਮੈਂਬਰ ਕ੍ਰਿਸਟੋਫਰ ਮਾਰਟੇ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਨੂੰ ਮੇਅਰ ਜੋਹਰਾਨ ਮਮਦਾਨੀ ਤੇ ਸਪੀਕਰ ਜੂਲੀ ਮੇਨਿਨ ਦੀ ਸਹਿਮਤੀ ਮਗਰੋਂ ਬਹੁਮਤ ਨਾਲ ਪਾਸ ਕੀਤਾ ਗਿਆ। ਇਸ ਕਾਨੂੰਨ ਤਹਿਤ ਨਵੇਂ ਘੋੜਾ-ਗੱਡੀ ਲਾਇਸੈਂਸ ਜਾਰੀ ਕਰਨ ’ਤੇ ਰੋਕ ਤੇ ਘੋੜਿਆਂ ਦੀ ਸੁਰੱਖਿਆ ਲਈ ਪ੍ਰਬੰਧ ਕਰਨ ਦੇ ਨਾਲ-ਨਾਲ ਗੱਡੀਆਂ ਦੇ ਚਾਲਕਾਂ ਦੇ ਰੁਜ਼ਗਾਰ ਲਈ ਮੁੜ-ਵਸੇਬਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਜਾਵੇਗਾ।

ਆਰਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਅਮਰੀਕਾ ਦੇ ਨਿਊਯਾਰਕ ਸ਼ਹਿਰ ’ਚ ਘੋੜਾ-ਗੱਡੀ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਪਠਾਨਕੋਟ ਵਾਸੀ ਰੋਮਾਂਚ ਮਹਾਜਨ ਦੀ ਯਾਦ ’ਚ ਉਨ੍ਹਾਂ ਦੇ ਨਾਂ ’ਤੇ ਕਾਨੂੰਨ ਬਣਾਇਆ ਗਿਆ ਹੈ। ‘ਰੋਮਾਂਚ ਲਾਅ’ ਵਜੋਂ ਜਾਣੇ ਜਾਂਦੇ ਇਸ ਕਾਨੂੰਨ ਤਹਿਤ ਜੂਨ 2028 ਤੱਕ ਨਿਊਯਾਰਕ ਸ਼ਹਿਰ ’ਚ ਰਵਾਇਤੀ ਘੋੜਾ-ਗੱਡੀਆਂ ਦੇ ਸੰਚਾਲਨ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਕਦਮ ਨੂੰ ਪਸ਼ੂਆਂ ਦੀ ਸੁਰੱਖਿਆ ਤੇ ਅਜਿਹੇ ਹਾਦਸਿਆਂ ਨੂੰ ਰੋਕਣ ਵੱਲ ਅਹਿਮ ਪਹਿਲ ਮੰਨਿਆ ਜਾ ਰਿਹਾ ਹੈ। ਨਿਊਯਾਰਕ ਸਿਟੀ ਕੌਂਸਲ ’ਚ ਕੌਂਸਲ ਮੈਂਬਰ ਕ੍ਰਿਸਟੋਫਰ ਮਾਰਟੇ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਨੂੰ ਮੇਅਰ ਜੋਹਰਾਨ ਮਮਦਾਨੀ ਤੇ ਸਪੀਕਰ ਜੂਲੀ ਮੇਨਿਨ ਦੀ ਸਹਿਮਤੀ ਮਗਰੋਂ ਬਹੁਮਤ ਨਾਲ ਪਾਸ ਕੀਤਾ ਗਿਆ। ਇਸ ਕਾਨੂੰਨ ਤਹਿਤ ਨਵੇਂ ਘੋੜਾ-ਗੱਡੀ ਲਾਇਸੈਂਸ ਜਾਰੀ ਕਰਨ ’ਤੇ ਰੋਕ ਤੇ ਘੋੜਿਆਂ ਦੀ ਸੁਰੱਖਿਆ ਲਈ ਪ੍ਰਬੰਧ ਕਰਨ ਦੇ ਨਾਲ-ਨਾਲ ਗੱਡੀਆਂ ਦੇ ਚਾਲਕਾਂ ਦੇ ਰੁਜ਼ਗਾਰ ਲਈ ਮੁੜ-ਵਸੇਬਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਜਾਵੇਗਾ।