- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਇਕੱਠ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਕੱਠ ਕਰਵਾਇਆ ਗਿਆ। ਇਕੱਠ ਦੌਰਾਨ ਪੰਜਾਬ ਦੇ ਹਿੱਤਾਂ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ, ਵਪਾਰੀ ਵਰਗ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
ਇਕੱਠ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ ਅਤੇ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਪੰਜਾਬ ਪੱਖੀ ਸੋਚ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਬਾਪੂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ, ਕਿਸਾਨਾਂ ਦੀ ਖੁਸ਼ਹਾਲੀ, ਖੇਤੀਬਾੜੀ ਦਾ ਵਿਕਾਸ, ਔਰਤਾਂ ਦੀ ਸੁਰੱਖਿਆ ਤੇ ਬਰਾਬਰ ਹੱਕ ਅਤੇ ਵਪਾਰੀ ਸਮੇਤ ਹਰ ਵਰਗ ਦੇ ਸਨਮਾਨ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜਾ, ਜ਼ਿਲ੍ਹਾ ਮੀਤ ਪ੍ਰਧਾਨ ਮਨਦੀਪ ਸਿੰਘ ਸੈਨਪੁਰ, ਜ਼ਿਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਨੂਰਾ, ਸਰਕਲ ਪ੍ਰਧਾਨ ਜਸਵਿੰਦਰ ਚੌਹਾਨ, ਸਰਕਲ ਪ੍ਰਧਾਨ ਅਮਰੀਕ ਜਲੋਟਾ, ਜੁੱਧਵੀਰ ਜੱਲੋਪੁਰ, ਰੂਮੀ ਹਾਜੀਪੁਰ, ਫ਼ੌਜੀ ਹਾਜੀਪੁਰ, ਬਰੇਟਲੀ ਮੇਹਰ ਸਿੰਘ ਸੰਧੂ, ਬਲਵੀਰ ਸਿੰਘ, ਗੁਰਮੁਖ ਸਿੰਘ, ਸਾਗਰ ਸਿੰਘ ਮਾਨਸਰ, ਹਰਦੀਪ ਖ਼ਾਲਸਾ, ਜਗਪ੍ਰੀਤ ਸਿੰਘ, ਆਸਾ ਸਿੰਘ ਭੰਗਾਲਾ, ਦਲਜੀਤ ਸਿੰਘ ਮੰਝਪੁਰ, ਓਂਕਾਰ ਸਿੰਘ ਦੇਵੀਦਾਸ, ਦਿਲਬਾਗ ਸਿੰਘ ਮਜ਼ਪੁਰ, ਬਲਜੀਤ ਮਹਿਤਾਬਪੁਰ, ਗੁਰਕੀਰਤ ਸਿੰਘ ਮੰਝਪੁਰ, ਮੇਹਕਪ੍ਰੀਤ, ਅਨਮੋਲ, ਕੇਵਲ ਸਿੰਘ, ਲੰਬੜਦਾਰ ਹਰਿੰਦਰ, ਲੰਬੜਦਾਰ ਰੁਪਿੰਦਰ, ਕਰਨੈਲ ਜਹਾਨਪੁਰ, ਬਲਵੀਰ ਸਿੰਘ, ਮਹਿੰਦਰ ਗੁਰਦਾਸਪੁਰ, ਸੁਰਤੀ ਰਾਮ, ਕੈਂਪ ਤਜਿੰਦਰ ਸਿੰਘ, ਹਰਜਿੰਦਰ ਸਿੰਘ ਨੌਸ਼ਿਹਰਾ, ਰਾਜੇਸ਼ ਕੁਮਾਰ, ਸੁਖਵਿੰਦਰ ਸੂਬੇਦਾਰ, ਬੀਬੀ ਰਣਜੀਤ ਕੌਰ, ਬਾਵਾ, ਸੁਖਵਿੰਦਰ ਕੌਰ, ਮਲਕੀਤ ਕੌਰ, ਸੋਨੀਆ, ਰਵਿੰਦਰ ਕੌਰ, ਰਜਿੰਦਰ ਕੌਰ, ਪਰਮਿੰਦਰ ਕੌਰ, ਰਜਿੰਦਰ ਕੌਰ, ਮਨਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।