- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ਵਿੱਚ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ 'ਚ ਉਮੜਿਆ ਸ਼ਰਧਾ ਦਾ ਸੈਲਾਬ

ਆਰ. ਸਿੰਘ/ਨਰਿੰਦਰ ਨਿੰਦੀ, ਪੰਜਾਬੀ ਜਾਗਰਣ
ਪਠਾਨਕੋਟ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸਨਾਤਨ ਸੇਵਾ ਸੰਮਤੀ ਵੱਲੋਂ ਕਰਵਾਈ ਗਈ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨੇ ਸ਼ਮੂਲੀਅਤ ਕਰ ਕੇ ਭਗਵਾਨ ਸ਼ਿਵ ਦੇ ਭਜਨਾਂ ਦਾ ਆਨੰਦ ਮਾਣਿਆ। ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ, ਵਿਧਾਇਕ ਬਟਾਲਾ ਸ਼ੈਰੀ ਕਲਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਸ਼ਿਵ ਮਹਾਰਾਜ ਦੀ ਪੂਜਾ ਕਰ ਕੇ ਕੀਤੀ ਗਈ। ਇਸ ਉਪਰੰਤ ਪ੍ਰਸਿੱਧ ਗਾਇਕ ਕੈਲਾਸ਼ ਖੇਰ ਅਤੇ ਗਾਇਕਾ ਅਸ਼ਮਿਤਾ ਨੇ ਭਗਵਾਨ ਸ਼ਿਵ ਨੂੰ ਸਮਰਪਿਤ ਭਜਨ ਪੇਸ਼ ਕੀਤੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜਿਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ 3,000 ਰੁਪਏ ਦੀ ਰਾਸ਼ੀ ਅਜੇ ਨਹੀਂ ਪਹੁੰਚੀ, ਉਨ੍ਹਾਂ ਨੂੰ 1 ਅਗਸਤ ਨੂੰ ਰਾਸ਼ੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ 22 ਸ਼ਹਿਰਾਂ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕਰਦਿਆਂ ਖਾਟੂ ਸ਼ਿਆਮ ਜੀ, ਸਾਲਾਸਰ, ਹਰਿਦੁਆਰ, ਰਿਸ਼ੀਕੇਸ਼, ਮਥੁਰਾ ਅਤੇ ਵ੍ਰਿੰਦਾਵਨ ਲਈ ਨਵੇਂ ਰੂਟ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਦਾ ਨਿਰਮਾਣ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਮੁਫ਼ਤ ਇਲਾਜ ਅਤੇ ਲੋਕ ਭਲਾਈ ਦੀਆਂ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰੇ ਮਿਲ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਕੋਸ਼ਿਸ਼ ਕਰਨ। ਇਸ ਮੌਕੇ ਵਿਜੇ ਸ਼ਰਮਾ, ਦੀਪਕ ਬਾਲੀ, ਸਵਰਨ ਸਲਾਰੀਆ, ਰੋਹਿਤ ਸਿਆਲ, ਅਮਨਦੀਪ ਸਿੰਘ ਸੰਧੂ, ਚੇਅਰਮੈਨ ਇੰਪਰੂਵਮੈਂਟ ਸੌਰਵ ਬਹਿਲ, ਡਿਪਟੀ ਕਮਿਸ਼ਨਰ ਡਾ. ਪਲਵੀ ਐੱਸਐੱਸਪੀ ਦਲਜਿੰਦਰ ਸਿੰਘ ਢਿੱਲੋਂ, ਐੱਸਪੀ ਮਨੋਜ ਠਾਕੁਰ, ਪ੍ਰਿੰਸੀਪਲ ਰਚਨਾ ਅਹੂਜਾ, ਲੋਕ ਸੰਪਰਕ ਅਧਿਕਾਰੀ ਰਾਮ ਲਭਾਇਆ, ਆਸ਼ੀਸ਼ ਮਲਹੋਤਰਾ, ਐੱਲਆਰ ਸੋਢੀ, ਕਰਨ ਕੁੰਦਰਾ, ਸਵਾਮੀ ਸ਼ਿਵਾਤਮ ਚੈਤਨਯ ਪੁਰੀ ਜੀ ਮਹਾਰਾਜ, ਸਵਾਮੀ ਦਿਵਿਆਨੰਦ ਮਹਾਰਾਜ, ਸਵਾਮੀ ਲਸ਼ਮਣ ਦਾਸ, ਵਿਜੇ ਪਾਸੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।