- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਊ ਵੰਸ਼ ਦੀ ਸੰਭਾਲ ਲਈ ਲੋਕ ਲਹਿਰ

ਨਰਿੰਦਰ ਨਿੰਦੀ, ਪੰਜਾਬੀ ਜਾਗਰਣ
ਪਠਾਨਕੋਟ : ਗਊ ਵੰਸ਼ ਦੀ ਸੁਰੱਖਿਆ, ਸੰਭਾਲ ਅਤੇ ਸਨਮਾਨ ਨੂੰ ਲੈ ਕੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਗਊ ਸਨਮਾਨ ਆਹਵਾਨ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੰਤ ਮਹਾਤਮਾਵਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਊ ਮਾਤਾ ਦੀ ਰੱਖਿਆ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਗਊ ਹੱਤਿਆ ’ਤੇ ਮੁਕੰਮਲ ਪਾਬੰਦੀ ਲਗਾਉਣ ਅਤੇ ਗਊ ਮਾਤਾ ਨੂੰ ‘ਰਾਸ਼ਟਰ ਮਾਤਾ’ ਦਾ ਦਰਜਾ ਦੇਣ ਦੀ ਮੰਗ ਕੀਤੀ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੜਕਾਂ ’ਤੇ ਬੇਸਹਾਰਾ ਘੁੰਮ ਰਹੇ ਗਊ ਵੰਸ਼ ਦੀ ਸੁਰੱਖਿਆ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਗਊਆਂ ਦੀ ਸਾਂਭ-ਸੰਭਾਲ ਲਈ ਸਰਕਾਰ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਸਿਰਫ਼ ਧਾਰਮਿਕ ਕਾਰਜ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵੀ ਹੈ। ਇਸ ਲਈ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਇਸ ਮੌਕੇ ਰਾਕੇਸ਼ ਸ਼ਾਹ, ਗੋਪਾਲ ਸੰਤ ਗੋਪਾਲਾਨੰਦ ਜੀ, ਮਹੰਤ ਅੰਮ੍ਰਿਤ ਲਤਾ ਦਾਸ, ਓਮ ਗੁਰੂ ਜੀ, ਨਿਤਿਆਨੰਦ ਮਹਾਰਾਜ ਜੀ, ਅੰਕੁਸ਼ ਕੁੰਡਾ, ਆਤਮਾਨੰਦ ਜੀ ਮਹਾਰਾਜ, ਮਨੀਸ਼ ਸੇਮ ਨਾਲ, ਹਰੀ ਨਾਰਾਇਣ ਗਿਰੀ ਜੀ, ਸ਼ਸ਼ੀ ਮਹਾਰਾਜ, ਠਾਕੁਰ ਰਮਨ ਸਿੰਘ, ਰਾਜਿੰਦਰ ਕੁਮਾਰ ਐਡਵੋਕੇਟ ਅਤੇ ਰਵਿੰਦਰ ਸਿੰਘ ਐਡਵੋਕੇਟ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਮੁਹਿੰਮ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਕਿ ਗਊ ਮਾਤਾ ਦੇ ਸਨਮਾਨ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ 17 ਦਸੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਤ ਮਹਾਤਮਾਵਾਂ, ਧਾਰਮਿਕ ਆਗੂਆਂ ਅਤੇ ਗਊ ਸੇਵਾ ਨਾਲ ਜੁੜੀਆਂ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੰਤਾਂ ਨੇ ਕਿਹਾ ਕਿ ਗਊ ਵੰਸ਼ ਦੀ ਰੱਖਿਆ ਲਈ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਮੁੱਦੇ ਨੂੰ ਹਰ ਉਚਿਤ ਮੰਚ ’ਤੇ ਉਠਾਇਆ ਜਾਵੇਗਾ।