- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ਤੋਂ ਆਮ ਆਦਮੀ ਪਾਰਟੀ ਨੇ ਰੋਹਿਤ ਸਿਆਲ ਨੂੰ ਐਲਾਨਿਆ ਵਿਧਾਨ ਸਭਾ ਉਮੀਦਵਾਰ

ਫੋਟੋ : ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਲ ਰੋਹਿਤ ਸਿਆਲ ਖੁਸ਼ੀ ਮਨਾਉਂਦੇ ਹੋਏ।
ਰਮਨਦੀਪ ਘਿਆਲਾ, ਪੰਜਾਬੀ ਜਾਗਰਣ, ਪਠਾਨਕੋਟ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਤਹਿਤ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਪਾਰਟੀ ਨੇ ਰੋਹਿਤ ਸਿਆਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨੂੰ ਟਿਕਟ ਮਿਲਣ ਨਾਲ ਪਠਾਨਕੋਟ ਦੀ ਸਿਆਸਤ ’ਚ ਚੋਣ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ। ਰੋਹਿਤ ਸਿਆਲ ਪੇਸ਼ੇ ਵਜੋਂ ਉਹ ਐੱਮਈਐੱਸ ਦੇ ਕੰਟਰੈਕਟਰ ਹਨ। ਮੌਜੂਦਾ ਸਮੇਂ ’ਚ ਉਹ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਨ। ਇਸ ਦੇ ਨਾਲ ਹੀ ਉਹ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਤੇ ਸਨਾਤਨ ਸੇਵਾ ਸੰਮਤੀ ਪੰਜਾਬ ਦੇ ਸੰਯੁਕਤ ਸਕੱਤਰ ਵਜੋਂ ਵੀ ਜ਼ਿੰਮੇਵਾਰੀ ਨਿਭਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਰੋਹਿਤ ਸਿਆਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਠਾਨਕੋਟ ਹਲਕੇ ਦੇ ਲੋਕਾਂ ਦੇ ਆਸ਼ੀਰਵਾਦ ਅਤੇ ਪਾਰਟੀ ਵੱਲੋਂ ਜਤਾਏ ਭਰੋਸੇ ਸਦਕਾ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਮਿਲੀ ਹੈ। ਰੋਹਿਤ ਸਿਆਲ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ''ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।