
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਅਕਾਲੀ ਜੱਥਾ ਹੋਇਆ ਨਤਮਸਤਕ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ ਬਾਦਲ ਪਠਾਨਕੋਟ ਦੇ ਜੱਥੇ ਵੱਲੋਂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਦੀ ਨਵੀਂ ਬਣੀ ਪੀਏਸੀ ਕਮੇਟੀ ਵਿੱਚ ਮੈਂਬਰ ਨਿਯੁਕਤ ਕੀਤੇ ਗਏ ਹਰਪ੍ਰੀਤ ਸਿੰਘ ਆਨੰਦ ਰਾਜਾ ਤੇ ਐਸਆਰ ਮਨੋਹਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਹਰਪ੍ਰੀਤ ਸਿੰਘ ਆਨੰਦ ਰਾਜਾ ਦੇ ਪਠਾਨਕੋਟ ਪਹੁੰਚਣ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਹਰਪ੍ਰੀਤ ਸਿੰਘ ਆਨੰਦ ਰਾਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ 'ਤੇ ਜੋ ਭਰੋਸਾ ਪ੍ਰਗਟ ਕਰਦਿਆਂ ਪੀਏਸੀ ਕਮੇਟੀ ਵਿੱਚ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ (ਮਿੰਟਾ) ਅਤੇ ਪਠਾਨਕੋਟ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ ਅਤੇ ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਪਾਰਟੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ (ਮਿੰਟਾ) ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।