- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲ ਇੰਡੀਆ ਪੀਪਲਜ਼ ਪੀਸ ਪਾਰਟੀ

ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੱਕ ਗੋਸਾਈਂ ਵਿਖੇ ਆਰਟੀਓ ਦਫ਼ਤਰ ਨੇੜੇ ਕੌਮੀ ਮਾਰਗ ’ਤੇ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਆਲ ਇੰਡੀਆ ਪੀਪਲਜ਼ ਪੀਸ ਪਾਰਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ 12 ਸੰਸਥਾਪਕ ਮੈਂਬਰਾਂ ਨੇ ਸਰਬ-ਸੰਮਤੀ ਨਾਲ ਪਾਰਟੀ ਦੇ ਸੰਵਿਧਾਨ ਨੂੰ ਪ੍ਰਵਾਨਗੀ ਦਿੱਤੀ। ਇਸ ਦੌਰਾਨ ਉੱਘੇ ਸਮਾਜ ਸੇਵੀ ਸੁਰਿੰਦਰ ਸਿੰਘ ਨੂੰ ਆਵਾਜ਼ੀ ਵੋਟ ਰਾਹੀਂ ਸਰਬਸੰਮਤੀ ਨਾਲ ਪਾਰਟੀ ਦਾ ਕੌਮੀ ਚੇਅਰਮੈਨ ਚੁਣਿਆ ਗਿਆ। ਇਸ ਮੌਕੇ 100 ਤੋਂ ਵੱਧ ਮੈਂਬਰਾਂ ਨੇ ਪਾਰਟੀ ਦੀ ਵਿਚਾਰਧਾਰਾ ਅਤੇ ਉਦੇਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਕੌਮੀ ਚੇਅਰਮੈਨ ਚੁਣੇ ਜਾਣ ਉਪਰੰਤ ਸੁਰਿੰਦਰ ਸਿੰਘ ਨੇ ਸਮੂਹ ਸੰਸਥਾਪਕ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਇਆ। ਭਰੋਸਾ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਦੇਸ਼ ਦੇ ਰਾਸ਼ਟਰਵਾਦੀ ਸੋਚ ਵਾਲੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਅਤੇ ਇਸ ਨੂੰ ਮਜ਼ਬੂਤ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਪਾਰਟੀ ਦਾ ਮੁੱਖ ਉਦੇਸ਼ ਦੇਸ਼ ਵਿੱਚ ਸ਼ਾਂਤੀ, ਖ਼ੁਸ਼ਹਾਲੀ ਅਤੇ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਯਤਨ ਕਰਨਾ ਹੈ। ਪਾਰਟੀ ਦੇ ਸੰਵਿਧਾਨ ’ਚ ਅੱਤਵਾਦ, ਨਸ਼ਿਆਂ ਦੇ ਕਾਰੋਬਾਰ, ਵਿਸ਼ੇਸ਼ ਤੌਰ ’ਤੇ ਚਿੱਟੇ ਦੇ ਨਾਜਾਇਜ਼ ਧੰਦੇ ਅਤੇ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਹੈ। ਪਾਰਟੀ ਦੇਸ਼ ਤੇ ਸਮਾਜ ਦੀ ਭਲਾਈ ਲਈ ਆਪਣੀ ਆਵਾਜ਼ ਬੁਲੰਦ ਕਰੇਗੀ।