- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਸ਼ਾ ਨਗਰ ਵਿੱਚ ਨਸ਼ੇ ਦੇ ਕਥਿਤ ਕਾਰੋਬਾਰ
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ
ਭੋਆ : ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਈਸ਼ਾ ਨਗਰ ਦੇ ਵਸਨੀਕਾਂ ਵੱਲੋਂ ਇਲਾਕੇ ਵਿੱਚ ਨਸ਼ਿਆਂ ਦੇ ਕਥਿਤ ਕਾਰੋਬਾਰ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਜਾ ਰਹੀ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ਿਆਂ ਦੀਆਂ ਸਰਗਰਮੀਆਂ ਕਾਰਨ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ ਅਤੇ ਲੋਕਾਂ ਵਿੱਚ ਡਰ ਤੇ ਬੇਚੈਨੀ ਦਾ ਆਲਮ ਹੈ। ਇਸ ਮਾਮਲੇ ਨੂੰ ਹੋਰ ਵੀ ਗੰਭੀਰ ਦੱਸਦਿਆਂ ਮੁਹੱਲਾ ਵਾਸੀਆਂ ਨੇ ਦੋਸ਼ ਲਾਇਆ ਕਿ ਕਥਿਤ ਤੌਰ ’ਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕੁਝ ਲੋਕ ਬੱਚਿਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਆਪਣੇ ਗੈਰ-ਕਾਨੂੰਨੀ ਕੰਮਾਂ ਵਿੱਚ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਬੱਚਿਆਂ ਦੇ ਭਵਿੱਖ ਲਈ ਚਿੰਤਾਜਨਕ ਹੈ ਅਤੇ ਜੇਕਰ ਸਮਾਂ ਰਹਿੰਦਿਆਂ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਇਸ ਸਬੰਧੀ ਮਾਈਕਲ ਮਲਿਕ, ਸੁਨੀਤਾ ਰਾਣੀ, ਮੁਕੇਸ਼ ਕੁਮਾਰ, ਭਾਰਤੀ, ਨਿਸ਼ਾ ਦੇਵੀ, ਨੰਦੀ ਪ੍ਰਧਾਨ, ਸੋਨੂ, ਸੋਨੀਆ ਅਤੇ ਆਰਤੀ ਸਮੇਤ ਹੋਰ ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕਥਿਤ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣ ਅਤੇ ਸ਼ੱਕੀ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖਣ ਦੀ ਵੀ ਅਪੀਲ ਕੀਤੀ। ਮੁਹੱਲਾ ਵਾਸੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।