\ਕੁੰਡਾ ਨੇ ਹਲਕਾ ਭੋਆ ’ਚ ਵਧਾਈਆਂ ਸਰਗਰਮੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੰਕੁਸ਼ ਕੁੰਡਾ ਨੇ ਹਲਕਾ ਭੋਆ ਵਿੱਚ ਵਧਾਈਆਂ ਸਰਗਰਮੀਆਂ
Publish Date: Tue, 17 Nov 2026 05:43 PM (IST)
Updated Date: Tue, 17 Nov 2026 05:45 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸੰਪਰਕ ਵਧਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਆਗੂ ਅੰਕੁਸ਼ ਕੁੰਡਾ ਵੱਲੋਂ ਵਿਧਾਨ ਸਭਾ ਹਲਕਾ ਭੋਆ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੰਕੁਸ਼ ਕੁੰਡਾ ਨੇ ਪਿੰਡ ਜਨਿਆਲ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਮਸਲੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ। ਅੰਕੁਸ਼ ਕੁੰਡਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅੰਕੁਸ਼ ਕੁੰਡਾ ਭਾਜਪਾ ਵੱਲੋਂ ਵਿਧਾਨ ਸਭਾ ਹਲਕਾ ਭੋਆ ਤੋਂ 2027 ਦੀਆਂ ਚੋਣਾਂ ਲੜਨ ਦੀ ਇੱਛਾ ਰੱਖਦੇ ਹਨ। ਇਸੇ ਮਕਸਦ ਨਾਲ ਉਹ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸ ਮੌਕੇ ਸੁਰਿੰਦਰ ਸਿੰਘ, ਸੁਨੀਲ ਕੁਮਾਰ, ਅਜੈ ਕੁਮਾਰ, ਵਿਜੇ, ਗਰੀਬ ਦਾਸ, ਡਾ. ਓਮਕਾਰ, ਰਘੁਬੀਰ, ਜਗਦੇਵ, ਲੱਡੋ ਸਿੰਘ, ਰਾਕੇਸ਼, ਸਿਧਾਰਥ, ਪੰਕਜ ਕੁਮਾਰ ਅਤੇ ਰਾਹੁਲ ਕੁਮਾਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।