ਪਿੰਡ ਸਮਰਾਲਾ ਵਿਖੇ ਅੰਕੁਸ਼ ਕੂੰਡਾ ਨੇ ਲੋਕਾਂ ਨਾਲ ਕੀਤੀ ਮਿਲਣੀ ਪਿੰਡ ਸਮਰਾਲਾ ਵਿਖੇ ਅੰਕੁਸ਼ ਕੂੰਡਾ ਨੇ ਲੋਕਾਂ ਨਾਲ ਕੀਤੀ ਮਿਲਣੀ,
Publish Date: Wed, 18 Nov 2026 07:06 PM (IST)
Updated Date: Thu, 19 Nov 2026 04:07 AM (IST)
ਫੋਟੋ : ਪਿੰਡ ਸਮਰਾਲਾ ਵਿਖੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਹਲਕਾ ਭੋਆ ਦੇ ਸਮਾਜ ਸੇਵਕ ਅੰਕੁਸ਼ ਕੂੰਡਾ। ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਹਲਕਾ ਭੋਆ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਲੜੀ ਤਹਿਤ ਭਾਜਪਾ ਨਾਲ ਸਬੰਧਤ ਸਮਾਜ ਸੇਵਕ ਅੰਕੁਸ਼ ਕੂੰਡਾ ਵੱਲੋਂ ਪਿੰਡ ਸਮਰਾਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਇਲਾਕੇ ਨਾਲ ਜੁੜੇ ਵੱਖ-ਵੱਖ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ। ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਲੋੜਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਪਿੰਡ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਦੀ ਰਾਇ ਜਾਣਨ ਦੇ ਨਾਲ-ਨਾਲ ਇਲਾਕੇ ਦੀਆਂ ਭਵਿੱਖੀ ਲੋੜਾਂ ਬਾਰੇ ਵੀ ਸਲਾਹ-ਮਸ਼ਵਰਾ ਕੀਤਾ ਗਿਆ। ਇਸ ਮੌਕੇ ਅੰਕੁਸ਼ ਕੂੰਡਾ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਹੀ ਇਲਾਕੇ ਦੇ ਵਿਕਾਸ ਲਈ ਬਿਹਤਰ ਯਤਨ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੰਪਰਕ ਬਣਾਈ ਰੱਖਣ ਦੀ ਗੱਲ ਆਖੀ। ਇਸ ਮੌਕੇ ਦਰਸ਼ਨ ਕੁਮਾਰ, ਖਿਜਨ ਚੰਦ, ਬੰਤਾ ਰਾਮ, ਸੁਰਤੀ, ਥੀਡੋ ਰਾਮ, ਸਾਂਝੀ ਰਾਮ, ਬਿਸ਼ਨ ਦਾਸ, ਬਲਵਿੰਦਰ ਕੁਮਾਰ ਸਮੇਤ ਹੋਰ ਕਈ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।