ਵਰਕਰ ਘਰ-ਘਰ ਜਾ ਕੇ ਪਾਰਟੀ ਨੂੰ ਮਜ਼ਬੂਤ ਕਰਨ : ਰਾਣਾ
ਘਰ-ਘਰ ਜਾ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ
Publish Date: Sun, 22 Mar 2026 04:19 PM (IST)
Updated Date: Sun, 22 Mar 2026 04:22 PM (IST)
ਆਰ ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਕੜੀ ਤਹਿਤ ਸ਼ਹਿਰ ਤੇ ਇਲਾਕੇ ਦੇ ਵੱਖ-ਵੱਖ ਸਥਾਨਾਂ ‘ਤੇ ਵਰਕਰਾਂ ਦੀਆਂ ਅਹਿਮ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਠਾਨਕੋਟ ਦੇ ਯੂਥ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਟੀਮ ਪਿੰਡ ਪੱਧਰ ਤੱਕ ਮੀਟਿੰਗਾਂ ਕਰਕੇ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿਤੈਸ਼ੀ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਕ਼ਤ ਵਿਚ ਪਾਰਟੀ ਨਾਲ ਜੁੜਨ ਲਈ ਨੌਜਵਾਨ ਵੱਡੀ ਗਿਣਤੀ ਵਿਚ ਅੱਗੇ ਆ ਰਹੇ ਹਨ ਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।