- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਡਬਲਿਊਐੱਸ ਅਰਲੀ ਈਅਰਜ਼ ਵਿਖੇ ਗੁਰਪੁਰਬ ਮੌਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ਼ਰਧਾ ਨਾਲ ਕੀਤਾ ਗੁਰਬਾਣੀ ਦਾ ਪਾਠ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੀਡਬਲਿਊਐੱਸ ਅਰਲੀ ਈਅਰਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਹੈੱਡ ਮਿਸਟ੍ਰੈੱਸ ਈਸ਼ਾਨੀ ਰੈਣਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਉਦੇਸ਼ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਅਤੇ ਅਮੀਰ ਅਧਿਆਤਮਿਕ ਵਿਰਾਸਤ ਨਾਲ ਜੋੜਨਾ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਅਤੇ ਡਾਇਰੈਕਟਰ ਓਸ਼ਿਨ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਧਾਰਮਿਕ ਪ੍ਰਾਰਥਨਾਵਾਂ ਅਤੇ ਗੁਰਬਾਣੀ ਦਾ ਪਾਠ ਕੀਤਾ। ਇਸ ਨਾਲ ਸਕੂਲ ਦਾ ਵਾਤਾਵਰਨ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ। ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਬੁਨਿਆਦੀ ਸਿਧਾਂਤਾਂ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦਇਆ, ਇਮਾਨਦਾਰੀ, ਬਰਾਬਰਤਾ, ਆਪਸੀ ਸਹਿਯੋਗ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸੰਨੀ ਮਹਾਜਨ ਅਤੇ ਓਸ਼ਿਨ ਮਹਾਜਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਚੰਗੇ ਨੈਤਿਕ ਸੰਸਕਾਰਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਅਜਿਹੇ ਸਮਾਗਮ ਬੱਚਿਆਂ ਦੇ ਜੀਵਨ ਵਿੱਚ ਸਾਂਝ, ਬਰਾਬਰਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੇ ਹਨ। ਸਮਾਗਮ ਦੇ ਅੰਤ ਵਿੱਚ ਬੱਚਿਆਂ ਨੂੰ ਪ੍ਰਸਾਦ ਵੰਡਿਆ ਗਿਆ ਅਤੇ ਲੰਗਰ ਛਕਾਇਆ ਗਿਆ। ਸਮੂਹ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ਅਤੇ ਸ਼ਰਧਾ ਨਾਲ ਲੰਗਰ ਛਕਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।