ਸਾਲਾਨਾ ਖੇਡ ਦਿਵਸ ’ਚ ਖਿਡਾਰੀਆਂ ਨੇ ਦਿਖਾਈ ਆਪਣੀ ਖੇਡ ਪ੍ਰਤਿਭਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਵਿੱਚ ਖਿਡਾਰੀਆਂ ਨੇ ਦਿਖਾਈ ਆਪਣੀ ਖੇਡ ਪ੍ਰਤਿਭਾ
Publish Date: Fri, 13 Nov 2026 05:54 PM (IST)
Updated Date: Sat, 14 Nov 2026 04:03 AM (IST)
ਫੋਟੋ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਦੌਰਾਨ ਮੁੱਖ ਮਹਿਮਾਨ ਏਡੀਸੀ ਅਰਸ਼ਦੀਪ ਸਿੰਘ ਲੁਬਾਣਾ ਨਾਲ ਸਕੂਲ ਪ੍ਰਬੰਧਕ, ਪ੍ਰਿੰਸੀਪਲ ਅਤੇ ਤਗ਼ਮੇ ਜੇਤੂ ਵਿਦਿਆਰਥੀ। ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਰਚਨਾ ਅਹੂਜਾ ਦੀ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਏਡੀਸੀ ਅਰਸ਼ਦੀਪ ਸਿੰਘ ਲੁਬਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਅਰੋੜਾ, ਗੁਰਦੀਪ ਸਿੰਘ ਗੁਲਾਟੀ, ਦਵਿੰਦਰ ਸਿੰਘ ਮਿੰਟੂ ਤੇ ਐੱਸਐੱਸ ਬਾਵਾ ਵੱਲੋਂ ਮੁੱਖ ਮਹਿਮਾਨ ਦਾ ਗੁਲਦਸਤਾ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਖੇਡ ਦਿਵਸ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਨਾਲ ਹੋਇਆ। ਇਸ ਉਪਰੰਤ ਮੁੱਖ ਮਹਿਮਾਨ ਨੇ ਗੁਬਾਰੇ ਛੱਡ ਕੇ ਖੇਡ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਖੇਡ ਮੇਲੇ ’ਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਤਮਗੇ, ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਖੇਡਾਂ ਤੇ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏਡੀਸੀ ਅਰਸ਼ਦੀਪ ਸਿੰਘ ਲੁਬਾਣਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਸਰਪ੍ਰਸਤ ਗੁਰਦੀਪ ਸਿੰਘ ਅਰੋੜਾ, ਗੁਰਦੀਪ ਸਿੰਘ ਗੁਲਾਟੀ, ਐੱਸਐੱਸ ਬਾਵਾ, ਦਵਿੰਦਰ ਸਿੰਘ ਮਿੰਟੂ ਅਤੇ ਪ੍ਰਿੰਸੀਪਲ ਰਚਨਾ ਅਹੂਜਾ ਨੇ ਵੀ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਖੇਡ ਦਿਵਸ ਦੌਰਾਨ ਚਰਨਜੀਤ ਕੌਰ, ਅਮਨਦੀਪ ਕੌਰ ਚੀਮਾ, ਹਰਪ੍ਰੀਤ ਕੌਰ, ਸਰਬਜੀਤ ਕੌਰ, ਜਸਪ੍ਰੀਤ ਕੌਰ, ਖੁਸ਼ਬੂ, ਨਰੇਸ਼, ਹਰਵਿੰਦਰ ਕੌਰ, ਵਿਸ਼ਾਲ ਤੋਂ ਇਲਾਵਾ ਸਕੂਲ ਦਾ ਸਟਾਫ਼ ਹਾਜ਼ਰ ਸੀ।