- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਸੂਰਯਵੰਸ਼ੀ ਰਾਮਾ ਨਾਟਕ ਕਲੱਬ ਸਰਨਾ ਵਿਖੇ ਰਾਮਲੀਲਾ ਦੀ ਨਾਈਟ ਦਾ ਸ਼ੁਭ ਆਰੰਭ

ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਸ੍ਰੀ ਸੂਰਯਵੰਸ਼ੀ ਰਾਮਾ ਨਾਟਕ ਕਲੱਬ ਸਰਨਾ ਵੱਲੋਂ ਕਰਵਾਈ ਜਾ ਰਹੀ ਰਾਮਲੀਲਾ ਦੀ ਨਾਈਟ ਦਾ ਉਦਘਾਟਨ ਸਮਾਜ ਸੇਵਕ ਅੰਕੁਸ਼ ਕੁੰਡਾ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਹੋਰ ਪਤਵੰਤਿਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅੰਕੁਸ਼ ਕੁੰਡਾ ਨੇ ਕਿਹਾ ਕਿ ਰਾਮਲੀਲਾ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਸਬੰਧਤ ਪ੍ਰਸੰਗ ਮਨੁੱਖ ਨੂੰ ਸੱਚਾਈ, ਨੇਕੀ ਅਤੇ ਆਦਰਸ਼ਾਂ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਅਜਿਹੇ ਸਮਾਗਮਾਂ ਨੂੰ ਉਤਸ਼ਾਹ ਨਾਲ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਮਲੀਲਾ ਰਾਹੀਂ ਲੋਕਾਂ ਨੂੰ ਧਾਰਮਿਕ ਸਿੱਖਿਆਵਾਂ ਅਤੇ ਜੀਵਨ ਦੇ ਉੱਚੇ ਆਦਰਸ਼ਾਂ ਬਾਰੇ ਜਾਣੂ ਹੋਣ ਦਾ ਮੌਕਾ ਮਿਲਦਾ ਹੈ। ਅਜਿਹੇ ਸਮਾਗਮ ਸਮਾਜ ਵਿੱਚ ਚੰਗੇ ਸੰਸਕਾਰਾਂ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸ਼੍ਰਵਣ ਕੁਮਾਰ, ਬਲਬੀਰ ਕੁਮਾਰ, ਇੰਦਰਜੀਤ, ਪ੍ਰਦੀਪ ਕੁਮਾਰ, ਨਰੇਸ਼ ਕੁਮਾਰ, ਸੰਜੀਵ ਕੁਮਾਰ, ਨਾਨੂੰ ਭਗਤ, ਦਵਿੰਦਰ ਸਿੰਘ, ਲੱਕੀ ਬਰਾੜ, ਮੁਨੀਸ਼ ਕੁਮਾਰ, ਜਤਿਨ ਕੁਮਾਰ ਅਤੇ ਮਨਦੀਪ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।