- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਅਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਵੱਲੋਂ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਅਤੇ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਉਣ ਨਾਲ ਹੋਈ। ਇਸ ਉਪਰੰਤ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦੇ ਰਾਗੀ ਜੱਥੇ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਪ੍ਰੀਤ ਸਿੰਘ ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਨੂੰ ਸਿਰੋਪਾਓ ਅਤੇ ਦੋਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਸਾਹਿਬ ਦਾ ਅਤੁੱਟ ਲੰਗਰ ਸੰਗਤਾਂ ਵਿੱਚ ਵਰਤਾਇਆ ਗਿਆ।
ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਸਮਾਗਮ ਵਿੱਚ ਸਾਬਕਾ ਵਿਧਾਇਕ ਅਮਿਤ ਵਿੱਜ, ਕਾਂਗਰਸੀ ਆਗੂ ਆਸ਼ੀਸ਼ ਵਿੱਜ, ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ, ਸੰਦੀਪ ਸਿੰਘ ਸ਼ਿੰਗਾਰੀ, ਗੁਰਵਿੰਦਰ ਸਿੰਘ ਡਿੱਕੀ, ਜਸਪਾਲ ਸਿੰਘ ਰਾਜੂ, ਰਵਨੀਤ ਸਿੰਘ ਗੜ੍ਹ, ਗੁਰਨਾਮ ਸਿੰਘ, ਚਰਨਜੀਤ ਸਿੰਘ ਬੇਦੀ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕੰਵਲਪ੍ਰੀਤ ਸਿੰਘ ਆਨੰਦ, ਗੁਰਨੂਰ ਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਅਮਨਦੀਪ ਸਿੰਘ, ਰਣਬੀਰ ਸਿੰਘ, ਗਗਨਦੀਪ ਸਿੰਘ, ਨਾਰਾਇਣ ਦੀਪ ਸਿੰਘ, ਪ੍ਰਦੀਪ ਸਿੰਘ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਬੱਬਲ, ਸੁਰਿੰਦਰ ਕੌਰ, ਗੁਰਪ੍ਰੀਤ ਕੌਰ, ਰੁਪਿੰਦਰ ਕੌਰ, ਗੁਰਵਿੰਦਰ ਕੌਰ, ਅਤਿੰਦਰਪ੍ਰੀਤ ਕੌਰ, ਕੰਚਨ ਕੌਰ, ਉਪਜਿੰਦਰ ਕੌਰ, ਪ੍ਰਵੀਨ ਕੌਰ, ਇੰਦਰਦੀਪ ਕੌਰ, ਕੁਲਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।