- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਤਿਨ ਨਵੀਨ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਨਾਲ ਕਰਦਿਆਂ ਕਿਹਾ ਕਿ ਪਠਾਨਕੋਟ ਦੀ ਧਰਤੀ ਦੇਸ਼ ਦੀਆਂ ਸਰਹੱਦਾਂ ਦੀ ਪਹਿਰੇਦਾਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਾਹਮਣੇ ਨਸ਼ਾ ਇੱਕ ਵੱਡੀ ਚੁਣੌਤੀ ਬਣ ਕੇ ਖੜ੍ਹਾ ਹੈ ਅਤੇ ਇਸ ਦੇ ਖ਼ਿਲਾਫ਼ ਸਮਾਜ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ।

ਆਰ.ਸਿੰਘ, ਪੰਜਾਬੀ ਜਾਗਰਣ, ਮਾਧੋਪੁਰ/ਪਠਾਨਕੋਟ। ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੰਕਲਪ ਤਹਿਤ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਅਧੀਨ ਮਾਧੋਪੁਰ ਸਥਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਮਾਰਕ ਏਕਤਾ ਸਥਲ ਤੋਂ ਆਗਾਜ਼ ਕੀਤਾ ਗਿਆ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ ਅਤੇ ਸੰਬੋਧਨ ਕੀਤਾ।
ਨਿਤਿਨ ਨਵੀਨ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਨਾਲ ਕਰਦਿਆਂ ਕਿਹਾ ਕਿ ਪਠਾਨਕੋਟ ਦੀ ਧਰਤੀ ਦੇਸ਼ ਦੀਆਂ ਸਰਹੱਦਾਂ ਦੀ ਪਹਿਰੇਦਾਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਾਹਮਣੇ ਨਸ਼ਾ ਇੱਕ ਵੱਡੀ ਚੁਣੌਤੀ ਬਣ ਕੇ ਖੜ੍ਹਾ ਹੈ ਅਤੇ ਇਸ ਦੇ ਖ਼ਿਲਾਫ਼ ਸਮਾਜ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਉਹ ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ ਪਟਨਾ ਸਾਹਿਬ ਤੋਂ ਸੰਦੇਸ਼ ਲੈ ਕੇ ਪੰਜਾਬ ਆਏ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਨਿਤਿਨ ਨਵੀਨ ਨੇ ਕਿਹਾ ਕਿ ਨਸ਼ਾ ਘਰਾਂ ਅਤੇ ਪਰਿਵਾਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਇਸ ਲਈ ਇਸ ਵਿਰੁੱਧ ਲੜਾਈ ਵਿੱਚ ਸਮਾਜ ਦੀ ਭੂਮਿਕਾ ਅਹਿਮ ਹੈ। ਮਾਧੋਪੁਰ ਦੀ ਚੋਣ ਨੂੰ ਭਾਜਪਾ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜੀ ਇਤਿਹਾਸਕ ਯਾਦ ਨਾਲ ਵੀ ਜੋੜਿਆ। ਨਿਤਿਨ ਨਵੀਨ ਨੇ ਭਾਜਪਾ ਵੱਲੋਂ ਲਏ ਗਏ ਵੱਖ-ਵੱਖ ਸੰਕਲਪਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਆਪਣੇ ਸੰਕਲਪ ਪੂਰੇ ਕਰਨ ਲਈ ਯਤਨ ਕਰਦੀ ਰਹੀ ਹੈ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਵੀ ਅਜਿਹਾ ਹੀ ਸੰਕਲਪ ਪੂਰਾ ਕਰਨ ਦੀ ਗੱਲ ਕਹੀ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ 30 ਸਤੰਬਰ ਤੱਕ ਚੱਲੇਗੀ ਅਤੇ ਚਾਰ ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣਗੀਆਂ। ਕੁੱਲ ਕਰੀਬ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਯਾਤਰਾਵਾਂ ਦਾ ਸਮਾਪਤੀ ਸਮਾਗਮ ਜਲੰਧਰ ਵਿੱਚ ਹੋਵੇਗਾ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਬੋਧਨ ਦੀ ਯੋਜਨਾ ਹੈ।