- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਘਰ-ਘਰ ਜਾਣਗੇ ਭਾਜਪਾ ਵਰਕਰ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ ਤੇ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਪ੍ਰਤੀ ਜਾਗਰੂਕ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੇਵਾਮੁਕਤ ਡਿਵੀਜ਼ਨਲ ਸੁਰੱਖਿਆ ਕਮਿਸ਼ਨਰ ਦਰਸ਼ਨ ਕੁਮਾਰ ਨੇ ਪਿੰਡ ਬਹਾਦਰਪੁਰ ਵਿਖੇ ਭਾਜਪਾ ਮੰਡਲ ਨਰੋਟ ਜੈਮਲ ਸਿੰਘ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੰਡਲ ਦੇ ਮੀਤ ਪ੍ਰਧਾਨ ਪੁਰਸ਼ੋਤਮ ਲਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਮੈਂਬਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਦਰਸ਼ਨ ਕੁਮਾਰ ਨੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਵਰਕਰਾਂ ਦੀ ਅਹਿਮ ਜ਼ਿੰਮੇਵਾਰੀ ਹੈ। ਭਵਿੱਖੀ ਚੋਣਾਂ ਦੇ ਮੱਦੇਨਜ਼ਰ ਵਰਕਰ ਹੁਣ ਤੋਂ ਹੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਹੋਣ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣਨ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਰੁਜ਼ਗਾਰ ਦੇ ਮੌਕੇ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਤੇ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਪੰਚਾਇਤ ਮੈਂਬਰ ਮੋਹਨ ਲਾਲ, ਪ੍ਰਬੋਧ ਚੰਦਰ, ਬਲਵੀਰ ਦਾਸ, ਪਿੰਕੂ ਮਲਹੋਤਰਾ, ਰਾਜ ਕੁਮਾਰ, ਰਮੇਸ਼ ਲਾਲ, ਸਾਵਨ ਕੁਮਾਰ, ਨਿਤਿਕ ਕੁਮਾਰ, ਸੋਮ ਰਾਜ, ਨੇਕ ਚੰਦ, ਓਮ ਪ੍ਰਕਾਸ਼, ਰੂਪ ਲਾਲ ਸੁੰਦਰਚੱਕ, ਮਹਿਤਾ ਅਤੇ ਜੋਗਿੰਦਰ ਪਾਲ ਭੋਆ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।