- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੀ ਪਛਾਣ ਖ਼ਬਰ ਲਿਖੇ ਜਾਣ ਤੱਕ ਨਹੀਂ ਹੋ ਸਕੀ ਸੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੰਕੁਰ ਮਹਾਜਨ, ਪੰਜਾਬੀ ਜਾਗਰਣ,ਪਠਾਨਕੋਟ ਕੈਂਟ: ਸ਼ਹਿਰ ਦੇ ਐਸਕੇਆਰ ਹਸਪਤਾਲ ਨੇੜੇ ਫਲਾਈਓਵਰ ਹੇਠੋਂ ਅੱਜ ਸਵੇਰੇ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 8 ਵਜੇ ਰਾਹਗੀਰਾਂ ਨੇ ਇੱਕ ਵਿਅਕਤੀ ਨੂੰ ਬੇਹੋਸ਼ ਹਾਲਤ ਵਿੱਚ ਪਿਆ ਦੇਖਿਆ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਕਰਨ ਉਪਰੰਤ ਵਿਅਕਤੀ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ ਖ਼ਬਰ ਲਿਖੇ ਜਾਣ ਤੱਕ ਨਹੀਂ ਹੋ ਸਕੀ ਸੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਇਲਾਕੇ ਵਿੱਚ ਇਸ ਘਟਨਾ ਨੂੰ ਲੈ ਕੇ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।