- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ਨੇੜੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਹਲਾਕ ਕਰ ਦਿੱਤਾ। ਇਹ ਕਾਰਵਾਈ ਪਹਾੜੀਪੁਰ ਸਰਹੱਦੀ ਚੌਕੀ ਨੇੜੇ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਘੁਸਪੈਠੀਆ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਅੰਦਰ ਤਕਰੀਬਨ 120 ਮੀਟਰ ਤੱਕ ਦਾਖ਼ਲ ਹੋ ਚੁੱਕਾ ਸੀ। ਜਵਾਨਾਂ ਵੱਲੋਂ ਉਸ ਨੂੰ ਰੁਕਣ ਦੀ ਚਿਤਾਵਨੀ ਦਿੱਤੀ ਗਈ, ਪਰ ਉਸ ਨੇ ਚਿਤਾਵਨੀ ਨੂੰ ਅਣਗੌਲਿਆਂ ਕਰਦਿਆਂ ਅੱਗੇ ਵਧਣਾ ਜਾਰੀ ਰੱਖਿਆ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕਰ ਦਿੱਤੀ।

ਆਰ.ਸਿੰਘ, ਪੰਜਾਬੀ ਜਾਗਰਣ , ਪਠਾਨਕੋਟ : ਪਠਾਨਕੋਟ ਨੇੜੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਹਲਾਕ ਕਰ ਦਿੱਤਾ। ਇਹ ਕਾਰਵਾਈ ਪਹਾੜੀਪੁਰ ਸਰਹੱਦੀ ਚੌਕੀ ਨੇੜੇ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਘੁਸਪੈਠੀਆ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਅੰਦਰ ਤਕਰੀਬਨ 120 ਮੀਟਰ ਤੱਕ ਦਾਖ਼ਲ ਹੋ ਚੁੱਕਾ ਸੀ। ਜਵਾਨਾਂ ਵੱਲੋਂ ਉਸ ਨੂੰ ਰੁਕਣ ਦੀ ਚਿਤਾਵਨੀ ਦਿੱਤੀ ਗਈ, ਪਰ ਉਸ ਨੇ ਚਿਤਾਵਨੀ ਨੂੰ ਅਣਗੌਲਿਆਂ ਕਰਦਿਆਂ ਅੱਗੇ ਵਧਣਾ ਜਾਰੀ ਰੱਖਿਆ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਦਿਹਾਤੀ ਰਾਜਿੰਦਰ ਮਾਨਹਾਸ ਨੇ ਦੱਸਿਆ ਕਿ 26 ਨਵੰਬਰ ਦੀ ਦੇਰ ਰਾਤ ਕਰੀਬ 2 ਵਜੇ ਪਹਾੜੀਪੁਰ ਬੀਐੱਸਐੱਫ ਚੌਕੀ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਸ਼ੱਕੀ ਵਿਅਕਤੀ ਭਾਰਤੀ ਸਰਹੱਦ ਵੱਲ ਆਉਂਦਾ ਦਿਖਾਈ ਦਿੱਤਾ। ਸਰਹੱਦ ’ਤੇ ਤਾਇਨਾਤ ਸੰਤਰੀ ਨੇ ਉਸ ਨੂੰ ਆਵਾਜ਼ ਮਾਰ ਕੇ ਰੁਕਣ ਦੀ ਚਿਤਾਵਨੀ ਦਿੱਤੀ, ਪਰ ਉਹ ਰੁਕਣ ਦੀ ਬਜਾਏ ਅੱਗੇ ਵਧਦਾ ਰਿਹਾ। ਇਸ ’ਤੇ ਬੀਐੱਸਐੱਫ ਦੇ ਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਘੁਸਪੈਠੀਆ ਮਾਰਿਆ ਗਿਆ।
ਘਟਨਾ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਕਿਸੇ ਹੋਰ ਸ਼ੱਕੀ ਗਤੀਵਿਧੀ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਇਲਾਕੇ ਵਿੱਚ ਸਾਵਧਾਨੀ ਵਜੋਂ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਸਰਹੱਦ ’ਤੇ ਤਾਇਨਾਤ ਸੁਰੱਖਿਆ ਬਲਾਂ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ।