- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਹਨਾਂ ਦੇ ਪ੍ਰਦੂਸ਼ਣ ਦੀ ਜਾਂਚ ਕਰਵਾ ਕੇ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਵਾਹਨਾਂ ਦੀ ਨਿਯਮਤ ਪ੍ਰਦੂਸ਼ਣ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਾਇਨਜ਼ ਕਲੱਬ ਪਠਾਨਕੋਟ ਮੇਨ ਵੱਲੋਂ ਵਾਹਨ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਵਰਮਾ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦੌਰਾਨ ਦਰਜਨਾਂ ਵਾਹਨਾਂ ਦੇ ਪ੍ਰਦੂਸ਼ਣ ਪੱਧਰ ਦੀ ਜਾਂਚ ਕੀਤੀ ਗਈ। ਇਸ ਮੌਕੇ ਵਾਹਨ ਚਾਲਕਾਂ ਨੂੰ ਵਾਹਨਾਂ ਦੀ ਸਮੇਂ-ਸਿਰ ਸਰਵਿਸ ਕਰਵਾਉਣ ਅਤੇ ਪ੍ਰਦੂਸ਼ਣ ਦੀ ਨਿਯਮਤ ਜਾਂਚ ਕਰਵਾਉਣ ਲਈ ਜਾਗਰੂਕ ਕੀਤਾ ਗਿਆ।
ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਵਰਮਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਕਰਨਾ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਾਹਨਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਵੀ ਵਧ ਰਹੀ ਹੈ। ਇਸ ਲਈ ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ ਨੂੰ ਘਟਾਉਣ ਲਈ ਹਰ ਵਾਹਨ ਮਾਲਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਮੇਂ-ਸਿਰ ਪ੍ਰਦੂਸ਼ਣ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਪੀਆਰਓ ਪੰਕਜ ਮਹਿਤਾ, ਪ੍ਰਾਜੈਕਟ ਸਕੱਤਰ ਵਿਜੇ ਪਾਸੀ, ਸੰਦੀਪ ਸਰੀਨ, ਪਰਵਿੰਦਰ ਸਿੰਘ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।