ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ 'ਤੇ ਹੋਏ ਹਮਲੇ ਅਤੇ ਕਤਲ ਦੇ ਕੇਸ ਨੂੰ ਸੁਲਝਾਉਣ ਦਾ ਐਲਾਨ ਕੀਤਾ ਹੈ ਤੇ ਲੁਟੇਰਿਆਂ-ਅਪਰਾਧੀਆਂ ਦੇ ਅੰਤਰਰਾਜੀ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪਠਾਨਕੋਟ ਜ਼ਿਲ੍ਹੇ ਵਿਚ ਥਾਣਾ ਸ਼ਾਹਪੁਰ ਕੰਢੀ ਦੇ ਪਿੰਡ ਥਰਿਆਲ ਟਚ 19 ਅਗਸਤ ਦੀ ਰਾਤ ਨੂੰ ਵਾਪਰੀ ਘਟਨਾ ਵਿਚ ਕੀਤੀਆਂ ਗ੍ਰਿਫਤਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ 11 ਹੋਰ ਦੋਸ਼ੀਆਂ ਨੂੰ ਅਜੇ ਗ੍ਰਿਫ਼ਤਾਰ ਕੀਤਾ ਜਾਣਾ ਹੈ।

ਰੈਨਾ ਦਾ ਅੰਕਲ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਏ ਅਤੇ ਉਨ੍ਹਾਂ ਦੀ ਪਤਨੀ ਆਸ਼ਾ ਰਾਣੀ ਦੀਨਾ ਨਾਜ਼ੁਕ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਮਲੇ ਵਿੱਚ ਜ਼ਖਮੀਆਂ ਹੋਏ ਦੋ ਹੋਰ ਵਿਅਕਤੀਆਂ ਨੂੰ ਹਸਪਤਾਲ ਵਿੱਚੋਂ ਛੁੱਟੀ ਕਰ ਦਿੱਤੀ ਹੈ।

ਇਸ ਘਟਨਾ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਵਿਸਥਾਰ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਸਨ ਜਿਸ ਵਿਚ ਪਠਾਨਕੋਟ ਦੇ ਐੱਸਐੱਸਪੀ, ਐੱਸਪੀ (ਇਨਵੈਸਟੀਗੇਸ਼ਨ) ਅਤੇ ਡੀ.ਐਸ.ਪੀ. ਧਾਰ ਕਲਾਂ ਇਸ ਦੇ ਮੈਂਬਰ ਹਨ। ਡੀ.ਜੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਐਸ.ਆਈ.ਟੀ. ਨੇ ਕੇਸ (ਐਫ.ਆਈ.ਆਰ. 153 ਮਿਤੀ 20 ਅਗਸਤ, 2020 ਆਈ.ਪੀ.ਸੀ. ਦੀ ਧਾਰਾ 460/459/458) ਨਾਲ ਸਬੰਧਤ ਪ੍ਰਸਥਿਤੀਆਂ ਅਤੇ ਵਿਵਾਹਰਕ ਸਬੂਤਾਂ ਨੂੰ ਇਕੱਤਰ ਕੀਤਾ ਅਤੇ ਪੜਤਾਲ ਦੌਰਾਨ ਆਈ.ਪੀ.ਸੀ. ਦੀ ਧਾਰਾ 302, 307, 148, 149 ਵੀ ਜੋੜੀ ਗਈ। ਜਾਂਚ ਵਿੱਚ 100 ਤੋਂ ਵੱਧ ਮਸ਼ਕੂਕ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ।

15 ਸਤੰਬਰ ਨੂੰ ਐਸ.ਆਈ.ਟੀ. ਨੂੰ ਸੂਚਨਾ ਪ੍ਰਾਪਤ ਹੋਈ ਕਿ ਤਿੰਨ ਸ਼ੱਕੀਆਂ, ਜਿਨ੍ਹਾਂ ਨੂੰ ਘਟਨਾ ਤੋਂ ਬਾਅਦ ਸਵੇਰ ਵੇਲੇ ਡਿਫੈਂਸ ਰੋਡ 'ਤੇ ਦੇਖਿਆ ਗਿਆ ਸੀ, ਪਠਾਨਕੋਟ ਰੇਲਵੇ ਸਟੇਸ਼ਨ ਨੇੜੇ ਝੁੱਗੀਆਂ ਵਿੱਚ ਰਹਿ ਰਹੇ ਸਨ। ਪੁਲੀਸ ਨੇ ਛਾਪਾ ਮਾਰਿਆ ਅਤੇ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ।

ਡੀਜੀਪੀ ਮੁਤਾਬਕ ਇਨ੍ਹਾਂ ਦੀ ਪਛਾਣ ਸਾਵਣ ਉਪਰ ਮੈਚਿੰਗ, ਮੋਹੱਬਤ ਅਤੇ ਸ਼ਾਹਰੁਖ ਖਾਨ ਵਜੋਂ ਹੋਈ ਹੈ ਜੋ ਮੌਜੂਦਾ ਸਮੇਂ ਰਾਜਨਥਾਨ ਦੇ ਜ਼ਿਲ੍ਹਾ ਚਿਵਾੜਾ ਅਤੇ ਪੀਲਾਨੀ ਝੁੱਗੀਆਂ ਦੇ ਵਾਸੀ ਹਨ। ਇਨ੍ਹਾਂ ਪਾਸੋਂ ਸੋਨੇ ਦੀ ਮੁੰਦਰੀ, ਔਰਤ ਦੀ ਇਕ ਮੁੰਦਰੀ, ਸੋਨੇ ਦੀ ਚੇਨ ਤੇ 1530 ਰੁਪਏ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਇਹ ਗੈਂਗ ਬਾਕੀਆਂ ਨਾਲ ਰਲ ਕੇ ਆਪਣੀਆਂ ਸਰਗਰਮੀਆਂ ਚਲਾ ਰਿਹਾ ਸੀ ਅਤੇ ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਪਹਿਲਾਂ ਵੀ ਅਜਿਹੇ ਕਈ ਅਪਰਾਧਾਂ ਨੂੰ ਅੰਜ਼ਾਮ ਦੇ ਚੁੱਕਾ ਹੈ। ਇਹ ਗੈਂਗ ਨਹਿਰਾਂ, ਰੇਲਵੇ ਲਾਈਨਜ਼, ਹਾਈ ਵੋਲਟੇਜ਼ ਤਾਰਾਂ ਆਦਿ ਕੁਦਰਤੀ ਨਿਸ਼ਾਨਾਂ ਤੋਂ ਬਾਅਦ 2-3 ਦੇ ਗਰੁੱਪਾਂ 'ਚ ਅਪਰਾਧ ਵਾਲੀਆਂ ਥਾਵਾਂ ਵੱਲ ਵੱਧਦੇ ਸਨ।

ਫਰਾਰ ਹੋਏ 11 ਵਿਅਕਤੀਆਂ 'ਚੋਂ ਇਕ ਦੀ ਸ਼ਨਾਖ਼ਤ ਹੋ ਚੁੱਕੀ ਹੈ, ਨੂੰ ਕਾਬੂ ਕਰਨ ਅਤੇ ਇਸ ਗੈਂਗ ਦੀ ਸ਼ਮੂਲੀਅਤ ਵਾਲੀਆਂ ਹੋਰ ਡਕੈਤੀਆਂ ਨੂੰ ਸੁਲਝਾਉਣ ਲਈ ਜਾਂਚ ਅਜੇ ਜਾਰੀ ਹੈ।

Posted By: Ravneet Kaur