ਸਟਾਫ ਰਿਪੋਰਟਰ, ਪਠਾਨਕੋਟ : ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਤੇ ਹੈਲਥ ਇੰਸਪੈਕਟਰ ਅਨੋਖ ਲਾਲ ਦੀ ਅਗਵਾਈ 'ਚ ਗਊਸ਼ਾਲਾ ਰੋਡ ਤੇ ਅਨੰਦਪੁਰ ਰੜਾ ਅਤੇ ਆਲੇ ਦੁਆਲੇ ਤੰਬਾਕੂਨੋਸ਼ੀ ਕਰਨ ਤੇ ਵੇਚਣ ਵਾਲਿਆਂ ਦੇ ਚਾਲਾਨ ਕੱਟੇ ਗਏ। ਪ੍ਰਰੈੱਸ ਨੂੰ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਅਨੋਖ ਲਾਲ, ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਕਰੀਬ 8 ਚਾਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਉਨਾਂ੍ਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਤਹਿਤ ਕੋਈ ਵੀ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲਾ ਦੁਕਾਨਦਾਰ ਤੰਬਾਕੂ ਯੁਕਤ ਪਦਾਰਥ ਨਹੀਂ ਵੇਚ ਸਕਦਾ, ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਪੂਰਨ ਪਾਬੰਦੀ, ਸਿਗਰਟ ਤੇ ਹੋਰ ਤੰਬਾਕੂ ਪਦਾਰਥਾਂ ਦੇ ਸਿੱਧੇ/ਅਸਿੱਧੇ ਇਸ਼ਤਿਹਾਰਾਂ 'ਤੇ ਰੋਕ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੇ ਸਿਗਰਟ ਜਾਂ ਹੋਰ ਤੰਬਾਕੂ ਉਤਪਾਦ ਵੇਚਣ ਜਾਂ ਖਰੀਦਣ 'ਤੇ ਪਾਬੰਦੀ। ਉਨਾਂ੍ਹ ਕਿਹਾ ਕਿ ਸਾਡੀ ਟੀਮ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੈ ਨਾ ਕੇ ਚਾਲਾਨ ਕੱਟ ਕੇ ਪੈਸੇ ਇਕੱਠੇ ਕਰਨਾ, ਕਿਉਂਕਿ ਕਿਸੇ ਵੀ ਤੰਬਾਕੂ ਉਤਪਾਦਨ ਦਾ ਸੇਵਨ ਕਰਨ ਨਾਲ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਹੁੰਦੀਆਂ ਹਨ। ਇਸ ਮੌਕੇ ਹੈਲਥ ਇੰਸਪੈਕਟਰ ਅਨੋਖ ਲਾਲ, ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਰਜੇਸ਼ ਕੁਮਾਰ, ਰਵੀ ਕੁਮਾਰ, ਸੁਰਜੀਤ ਕੁਮਾਰ ਆਦਿ ਮੌਜੂਦ ਸਨ।