- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਠਾਨਕੋਟ : ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਧਾਰਮਿਕ ਸਮਾਗਮ 17 ਤੋਂ 20 ਸਤੰਬਰ ਤੱਕ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੰਵਲਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਮੀਟਿੰਗ ਹੋਈ, ਜਿਸ ਵਿੱਚ ਹੈੱਡ ਗ੍ਰੰਥੀ ਸੁਖਰਾਜ ਸਿੰਘ ਸਮੇਤ ਹੋਰ ਸੇਵਾਦਾਰਾਂ ਨੇ ਸ਼ਮੂਲੀਅਤ ਕੀਤੀ।
ਮੈਨੇਜਰ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ 17 ਸਤੰਬਰ ਨੂੰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ 62 ਪਾਠਾਂ ਦੀ ਲੜੀ ਦੀ ਸੰਪੂਰਨਤਾ ਹੋਵੇਗੀ। 18 ਸਤੰਬਰ ਨੂੰ ਸਵੇਰੇ 8 ਵਜੇ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਉਪਰੰਤ ਸ਼ਾਮ 6 ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ। 19 ਸਤੰਬਰ ਨੂੰ ਰਾਤ 8 ਤੋਂ 10 ਵਜੇ ਤੱਕ ਵਿਸ਼ੇਸ਼ ਰਾਤ ਦਾ ਦੀਵਾਨ ਹੋਵੇਗਾ।
20 ਸਤੰਬਰ ਨੂੰ ਦਿਨ ਦੇ ਦੀਵਾਨਾਂ ਦੌਰਾਨ ਬਾਬਾ ਗੁਰਵਿੰਦਰ ਸਿੰਘ ਜੀ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਅਤੇ ਗਿਆਨੀ ਸੁਖਬੀਰ ਸਿੰਘ ਜੀ ਗੁਰ ਨਾਨਕ ਦਲ ਮੜੀਆਂਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।