- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰਾਂ, ਕਿਸਾਨਾਂ ਤੇ ਆਮ ਲੋਕਾਂ ਦੀਆਂ ਮੰਗਾਂ

ਅੰਕੁਰ ਮਹਾਜਨ, ਪੰਜਾਬੀ ਜਾਗਰਣ
ਪਠਾਨਕੋਟ ਕੈਂਟ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਸੀਪੀਆਈ(ਐੱਮ) ਜ਼ਿਲ੍ਹਾ ਪਠਾਨਕੋਟ ਵੱਲੋਂ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਿਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਕਾਮਰੇਡ ਸੁਰਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੇ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਾਮਰੇਡ ਕੇਵਲ ਕ੍ਰਿਸ਼ਨ ਕਾਲੀਆ, ਸੁਧਾ ਰਾਣੀ ਅਤੇ ਪਰਸ਼ੋਤਮ ਕੁਮਾਰ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਲੜੀ ਤਹਿਤ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਦੇ ਪਾਰਟੀ ਦਫ਼ਤਰ ਵਿਖੇ 1 ਅਕਤੂਬਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਜਦਕਿ ਸੁਜਾਨਪੁਰ ਦੇ ਵਿਧਾਇਕ ਨਰੇਸ਼ਪੁਰੀ ਅਤੇ ਭੋਆ ਦੇ ਵਿਧਾਇਕ ਲਾਲ ਚੰਦ ਕਟਾਰੂਚੱਕ ਨੂੰ 3 ਅਕਤੂਬਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਕਾਮਰੇਡ ਸਹਿਗਲ ਨੇ ਕਿਹਾ ਕਿ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਿਤ ਇਨ੍ਹਾਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਮੰਗਾਂ ਲਈ ਹੋਰ ਸੰਘਰਸ਼ ਕੀਤੇ ਜਾਣਗੇ।