- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਜਾਨਪੁਰ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਸੁਜਾਨਪੁਰ ਸ਼ਹਿਰ ’ਚ ਆਵਾਜਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਦੇ ਮੰਤਵ ਨਾਲ ਸੁਜਾਨਪੁਰ ਸਟੇਡੀਅਮ ਤੋਂ ਟੈਂਪੂ ਸਟੈਂਡ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ‘ਆਪ’ ਦੇ ਸੁਜਾਨਪੁਰ ਹਲਕੇ ਦੇ ਇੰਚਾਰਜ ਡਾ. ਸਵਰਨ ਸਿੰਘ ਸਲਾਰੀਆ ਨੇ ਇਸ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ 'ਤੇ 5 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚੀ ਜਾਵੇਗੀ। ਸੜਕ ਬਣਨ ਨਾਲ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਕਾਫ਼ੀ ਸਹੂਲਤ ਮਿਲਣ ਦੀ ਆਸ ਹੈ। ਇਸ ਮੌਕੇ ਡਾ. ਸਵਰਨ ਸਿੰਘ ਸਲਾਰੀਆ ਨੇ ਕਿਹਾ ਕਿ ਸੁਜਾਨਪੁਰ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ‘ਆਪ’ ਦੀ ਨਗਰ ਕੌਂਸਲ ਬਣਨ ਤੋਂ ਬਾਅਦ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸੜਕਾਂ ਦਾ ਨਿਰਮਾਣ ਸ਼ਹਿਰ ਦੀ ਬੁਨਿਆਦੀ ਲੋੜ ਹੈ ਤੇ ਇਸ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ। ਨਗਰ ਕੌਂਸਲ ਪ੍ਰਧਾਨ ਨੀਤੂ ਮਨਹਾਸ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਤੇ ਸੁਜਾਨਪੁਰ ਨੂੰ ਸੁੰਦਰ ਤੇ ਵਿਕਸਤ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕੰਮਾਂ ਦੀ ਲੜੀ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਜ਼ਿਲ੍ਹਾ ਪਠਾਨਕੋਟ ‘ਆਪ’ ਦੇ ਪ੍ਰਧਾਨ ਅਮਨਦੀਪ ਸਿੰਘ ਸੰਧੂ, ਆਪ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਬੰਟੀ, ਉਪ ਪ੍ਰਧਾਨ ਸੁਰਿੰਦਰ ਸ਼ਰਮਾ, ਕੌਂਸਲਰ ਸੁਰਿੰਦਰ ਵਰਮਾ ਬਾਬੀ, ਰਾਜੇਸ਼ ਕੁਮਾਰ, ਆਪ ਆਗੂ ਸੁਰਿੰਦਰ ਮਨਹਾਸ, ਸੁਭਾਸ਼ ਕਾਲਾ, ਤਰਸੇਮ ਲਾਲ, ਲਲਿਤ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।