ਬਾਲ ਦਿਵਸ ਮੌਕੇ ਵਿਦਿਆਰਥੀਆਂ ਨੂੰ ਵੰਡੀਆਂ ਡਾਇਰੀਆਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਨੂੰ ਵੰਡੀਆਂ ਡਾਇਰੀਆਂ
Publish Date: Fri, 13 Nov 2026 06:52 PM (IST)
Updated Date: Sat, 14 Nov 2026 04:04 AM (IST)
ਫੋਟੋ : ਬਾਲ ਦਿਵਸ ਮੌਕੇ ਵਿਦਿਆਰਥੀਆਂ ਨੂੰ ਡਾਇਰੀਆਂ ਵੰਡਦੇ ਹੋਏ ਰਾਜੀਵ ਸਿੰਘ ਸਲਾਰੀਆ ਅਤੇ ਹੋਰ। ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਅੱਜ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਨੁਸ਼ਾਸਨ ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਛੇਵੀਂ ਜਮਾਤ ਦੇ ਇੰਚਾਰਜ ਰਾਜੀਵ ਸਿੰਘ ਸਲਾਰੀਆ ਵੱਲੋਂ ਵਿਦਿਆਰਥੀਆਂ ਨੂੰ ਡਾਇਰੀਆਂ ਵੰਡੀਆਂ ਗਈਆਂ। ਉਨ੍ਹਾਂ ਨੇ ਬੱਚਿਆਂ ਨੂੰ ਡਾਇਰੀ ਦੀ ਨਿਯਮਿਤ ਵਰਤੋਂ ਕਰਨ ਦੀ ਪ੍ਰੇਰਨਾ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਜੀਵਨ ਵਿੱਚ ਡਾਇਰੀ ਦਾ ਵਿਸ਼ੇਸ਼ ਮਹੱਤਵ ਹੈ। ਇਸ ਰਾਹੀਂ ਵਿਦਿਆਰਥੀ ਆਪਣੀ ਰੋਜ਼ਾਨਾ ਦੀ ਦਿਨਚਰਿਆ, ਪੜ੍ਹਾਈ, ਘਰ ਦਾ ਕੰਮ ਅਤੇ ਸਕੂਲ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਨੂੰ ਸੁਚੱਜੇ ਢੰਗ ਨਾਲ ਸੰਭਾਲ ਕੇ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਇਰੀ ਦੀ ਆਦਤ ਬੱਚਿਆਂ ਵਿੱਚ ਸਮੇਂ ਦੀ ਪਾਬੰਦੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੀ ਹੈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸਕੂਲ ਪਹੁੰਚ ਕੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥਣ ਤਨਵੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਵਿਚਾਰਾਂ ਨੂੰ ਪੇਸ਼ ਕਰਦਿਆਂ ਬਾਲ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।