- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਾਹਪੁਰਕੰਡੀ ਵਿਖੇ ਡਾ. ਸਵਰਨ ਸਲਾਰੀਆ ਨੇ ਰੀਬਨ ਕੱਟ ਕੇ ਰਾਮਲੀਲਾ ਦਾ ਕੀਤਾ ਉਦਘਾਟਨ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਨਰਾਤਿਆਂ ਦੇ ਪਵਿੱਤਰ ਤਿਉਹਾਰ ਮੌਕੇ ਸ਼ਾਹਪੁਰਕੰਡੀ ਵਿਖੇ ਕ੍ਰਿਸ਼ਨਾ ਨਾਟਕ ਕਲੱਬ ਵੱਲੋਂ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਸੁਜਾਨਪੁਰ ਇੰਚਾਰਜ ਡਾ. ਸਵਰਨ ਸਲਾਰੀਆ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਉਨ੍ਹਾਂ ਭਗਵਾਨ ਸ਼੍ਰੀ ਰਾਮ ਚੰਦਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਕਲੱਬ ਦੇ ਮੈਂਬਰਾਂ ਵੱਲੋਂ ਡਾ. ਸਲਾਰੀਆ ਨੂੰ ਭਗਵਾਨ ਸ਼੍ਰੀ ਰਾਮ ਚੰਦਰ ਜੀ ਦਾ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਸਵਰਨ ਸਲਾਰੀਆ ਨੇ ਕਿਹਾ ਕਿ ਰਾਮਲੀਲਾ ਭਾਰਤੀ ਸੰਸਕ੍ਰਿਤੀ ਅਤੇ ਧਾਰਮਿਕ ਵਿਰਸੇ ਦਾ ਅਹਿਮ ਅੰਗ ਹੈ, ਜੋ ਸਾਨੂੰ ਸੱਚਾਈ, ਸੇਵਾ, ਸਦਭਾਵਨਾ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦੀ ਹੈ। ਭਗਵਾਨ ਸ਼੍ਰੀ ਰਾਮ ਚੰਦਰ ਜੀ ਦਾ ਜੀਵਨ ਸਾਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਅਜਿਹੇ ਸਮਾਗਮਾਂ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਇਤਿਹਾਸ ਤੇ ਮਹਾਨ ਸ਼ਖ਼ਸੀਅਤਾਂ ਦੇ ਆਦਰਸ਼ਾਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ ਤੇ ਏਕਤਾ ਮਜ਼ਬੂਤ ਹੁੰਦੀ ਹੈ। ਡਾ. ਸਵਰਨ ਸਲਾਰੀਆ ਨੇ ਰਾਮਲੀਲਾ ਦੇ ਸਫ਼ਲ ਆਯੋਜਨ ਲਈ ਕ੍ਰਿਸ਼ਨਾ ਨਾਟਕ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਕਲੱਬ ਦੇ ਮੈਂਬਰ ਹਾਜ਼ਰ ਸਨ।