- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁਕਾਨ ਮਾਲਕ ਸੰਜੀਵ ਕੁਮਾਰ ਮਹਾਜਨ ਨੇ ਦੱਸਿਆ ਕਿ ਉਹ ਦੀਵਾਲੀ ਮੌਕੇ ਦੁਕਾਨ ਬੰਦ ਕਰਕੇ ਆਪਣੇ ਪਰਿਵਾਰ ਸਮੇਤ ਮੰਦਰ 'ਚ ਮੱਥਾ ਟੇਕਣ ਗਏ ਹੋਏ ਸਨ। ਇਸੇ ਦੌਰਾਨ ਉਨ੍ਹਾਂ ਨੂੰ ਪਿੱਛੋਂ ਫ਼ੋਨ ਰਾਹੀਂ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦਿਆਂ ਹੀ ਉਹ ਤੁਰੰਤ ਮੌਕੇ ’ਤੇ ਪਹੁੰਚੇ, ਪਰ ਉਦੋਂ ਤੱਕ ਅੱਗ ਪੂਰੀ ਤਰ੍ਹਾਂ ਫੈਲ ਚੁੱਕੀ ਸੀ ਅਤੇ ਉਸ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਸੀ।

ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਦੀਵਾਲੀ ਦੇ ਤਿਉਹਾਰ ਦੌਰਾਨ ਜਿੱਥੇ ਲੋਕ ਖ਼ੁਸ਼ੀਆਂ ਮਨਾਉਣ ਅਤੇ ਦੀਵੇ ਜਗਾਉਣ 'ਚ ਰੁੱਝੇ ਹੋਏ ਸਨ, ਉੱਥੇ ਹੀ ਸ਼ਹਿਰ ਦੇ ਭੀੜ-ਭੜੱਕੇ ਵਾਲੇ ਢਾਕੀ ਇਲਾਕੇ 'ਚ ਵਾਪਰੀ ਅੱਗ ਲੱਗਣ ਦੀ ਘਟਨਾ ਨੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਰਾਤ ਕਰੀਬ 10 ਵਜੇ ਇਕ ਕਬਾੜ ਦੀ ਦੁਕਾਨ 'ਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ 'ਚ ਪੂਰੀ ਦੁਕਾਨ ਨੂੰ ਆਪਣੀ ਲਪੇਟ 'ਚ ਲੈ ਲਿਆ। ਦੁਕਾਨ 'ਚ ਪਏ ਕਬਾੜ ਦੇ ਸਾਮਾਨ ਨੂੰ ਅੱਗ ਲੱਗਣ ਕਾਰਨ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਦੂਰੋਂ ਹੀ ਦਿਖਾਈ ਦੇ ਰਹੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਪਟਾਕੇ ਦੀ ਚੰਗਿਆੜੀ ਡਿੱਗਣ ਕਾਰਨ ਦੁਕਾਨ 'ਚ ਪਏ ਸਾਮਾਨ ਨੂੰ ਅੱਗ ਲੱਗਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਘਟਨਾ 'ਚ ਦੁਕਾਨ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।