ਪਠਾਨਕੋਟ 'ਚ ਦੇਰ ਰਾਤ ਗੋਲੀਬਾਰੀ ਦੀ ਦਹਿਸ਼ਤ, ਤਾਜਪੁਰ ਪਿੰਡ 'ਚ ਕਾਰ ਸਵਾਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ; ਹਮਲਾਵਰਾਂ ਦੀ ਭਾਲ ਤੇਜ਼
ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਸਰਪੰਚ ਨੇ ਏਅਰਫੋਰਸ ਦੇ ਉੱਚ ਅਧਿਕਾਰੀਆਂ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ। ਇਸ ਸੂਚਨਾ ਤੋਂ ਬਾਅਦ ਥਾਣਾ ਮੁਖੀ ਅਤੇ ਐਸਪੀ ਮਨੋਜ ਠਾਕੁਰ ਘਟਨਾ ਸਥਾਨ 'ਤੇ ਪਹੁੰਚੇ। ਉਨ੍ਹਾਂ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਉਣ ਦੇ ਨਾਲ-ਨਾਲ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
Publish Date: Tue, 06 Jan 2026 01:43 PM (IST)
Updated Date: Tue, 06 Jan 2026 01:47 PM (IST)
ਜਾਗਰਣ ਸੰਵਾਦਦਾਤਾ, ਪਠਾਨਕੋਟ : ਏਅਰਬੇਸ ਦੇ ਬਿਲਕੁਲ ਨਾਲ ਲੱਗਦੇ ਪਿੰਡ ਤਾਜਪੁਰ 'ਚ ਸੋਮਵਾਰ ਰਾਤ ਕਰੀਬ 11:30 ਵਜੇ ਕਾਰ ਸਵਾਰ ਕੁਝ ਨੌਜਵਾਨਾਂ ਵੱਲੋਂ ਇਕ ਘਰ 'ਤੇ ਫਾਇਰਿੰਗ ਕੀਤੀ ਗਈ ਤੇ ਫਾਇਰ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਸਰਪੰਚ ਨੇ ਏਅਰਫੋਰਸ ਦੇ ਉੱਚ ਅਧਿਕਾਰੀਆਂ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ। ਇਸ ਸੂਚਨਾ ਤੋਂ ਬਾਅਦ ਥਾਣਾ ਮੁਖੀ ਅਤੇ ਐਸਪੀ ਮਨੋਜ ਠਾਕੁਰ ਘਟਨਾ ਸਥਾਨ 'ਤੇ ਪਹੁੰਚੇ। ਉਨ੍ਹਾਂ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਉਣ ਦੇ ਨਾਲ-ਨਾਲ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਹਾਲਾਂਕਿ, ਇਸ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੇ ਪਹੁੰਚੇ ਐਸਪੀ ਮਨੋਜ ਠਾਕੁਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਗਈ ਹੈ। ਕਿਨ੍ਹਾਂ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ ਅਤੇ ਫਾਇਰ ਕਰਨ ਦਾ ਕਾਰਨ ਕੀ ਹੈ, ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।