ਸੁਰਿੰਦਰ ਮਹਾਜਨ, ਪਠਾਨਕੋਟ: ਪਿਛਲੀ ਵਾਰ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਕਾਂਗਰਸ ਦੀ ਟਿਕਟ ਤੇ ਵਿਧਾਇਕ ਚੁਣੇ ਜਾਣ ਮਗਰੋਂ ਟੂਰਿਜ਼ਮ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ ਅਸ਼ੋਕ ਸ਼ਰਮਾ ਅਜੇ ਚੰਡੀਗੜ੍ਹ ਵਿਖੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਜਿਹਨਾਂ ਦਾ ਸਿਰਪਾਉ ਪਾ ਕੇ ਸਵਾਗਤ ਕੀਤਾ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਪਠਾਨਕੋਟ ਤੋਂ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਸ਼ਹਿਰੀ ਕੰਵਰ ਸੁਰਿੰਦਰ ਸਿੰਘ ਮਿੰਟੂ ਦੀ ਅਗਵਾਈ ਵਿਚ ਅਜੇ ਅਸ਼ੋਕ ਸ਼ਰਮਾ ਚੰਡੀਗਹਿ੍ ਪਹੁੰਚੇ ਅਤੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇੱਥੇ ਇਹ ਦੱਸਣਾ ਬਣਦਾ ਹੈ ਕਿ 2007 ਦੀਆਂ ਚੋਣਾਂ ਵਿਚ ਮੌਜੂਦਾ ਪੰਜਾਬ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਤੋਂ ਚੋਣ ਹਾਰ ਗਏ ਸਨ ਅਤੇ 2012 ਦੀਆਂ ਚੋਣਾਂ ਵੇਲੇ ਕਾਂਗਰਸ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਕੇ ਹਨ। ਹੁਣ ਪੰਜਾਬ ਵਿਚ ਲੋਕਲ ਬੜੀ ਦੀਆਂ ਚੋਣਾਂ ਤੋਂ ਐਨ ਪਹਿਲਾਂ ਅਕਾਲੀ ਦਲ ਵਿਚ ਆਉਣ ਨਾਲ ਇਨ੍ਹਾਂ ਦਾ ਭਵਿੱਖ ਸੰਵਰਦਾ ਹੈ ਜਾਂ ਨਹੀਂ ਇਹ ਭਵਿੱਖ ਦੇ ਗਰਭ ਵਿਚ ਹੈ।

Posted By: Jagjit Singh