- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ ਸਦਨ ਲੈਪਰੋਸੀ ਆਸ਼ਰਮ ਦੇ ਮਰੀਜ਼ਾਂ ਨੂੰ 20 ਹਜ਼ਾਰ ਰੁਪਏ ਦੀਆਂ ਮੁਫ਼ਤ ਦਵਾਈਆਂ ਭੇਟ

ਹਰਪ੍ਰੀਤ ਹੈਰੀ, ਪੰਜਾਬੀ ਜਾਗਰਣ, ਪਠਾਨਕੋਟ : ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਵੱਲੋਂ ਸਮਾਜ ਸੇਵਾ ਦੀ ਭਾਵਨਾ ਤਹਿਤ ਸਦਨ ਲੈਪਰੋਸੀ ਆਸ਼ਰਮ ਵਿਖੇ ਵਿਸ਼ੇਸ਼ ਸੇਵਾ ਕਾਰਜ ਕਰਵਾਇਆ ਗਿਆ। ਇਸ ਮੌਕੇ ਕਲੱਬ ਵੱਲੋਂ ਆਸ਼ਰਮ ਵਿੱਚ ਰਹਿ ਰਹੇ ਕੋਹੜ ਦੇ ਮਰੀਜ਼ਾਂ ਦੀ ਸਹਾਇਤਾ ਲਈ 20 ਹਜ਼ਾਰ ਰੁਪਏ ਦੀਆਂ ਮੁਫ਼ਤ ਦਵਾਈਆਂ ਭੇਟ ਕੀਤੀਆਂ। ਇਸ ਸਮਾਗਮ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਸੰਜੇ ਆਨੰਦ ਅਤੇ ਸਰਪ੍ਰਸਤ ਉਮੇਸ਼ ਕੋਹਲੀ ਨੇ ਕੀਤੀ।
ਇਸ ਮੌਕੇ ਕਲੱਬ ਦੇ ਪ੍ਰਧਾਨ ਸੰਜੇ ਆਨੰਦ ਨੇ ਕਿਹਾ ਕਿ ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਤੇ ਮਨੁੱਖਤਾ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਸ਼ਰਮ ਵਿਖੇ ਦਵਾਈਆਂ ਭੇਟ ਕਰਨ ਦਾ ਇਹ ਉਪਰਾਲਾ ਵੀ ਮਨੁੱਖਤਾ ਨੂੰ ਸਮਰਪਿਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੈਪਰੋਸੀ ਆਸ਼ਰਮ ਅਜਿਹੀ ਥਾਂ ਹੈ, ਜਿੱਥੇ ਲੋੜਵੰਦਾਂ ਦੀ ਸੇਵਾ ਕਰਕੇ ਮਨੁੱਖਤਾ ਪ੍ਰਤੀ ਆਪਣੇ ਫ਼ਰਜ਼ ਨੂੰ ਨਿਭਾਉਣ ਦਾ ਮੌਕਾ ਮਿਲਦਾ ਹੈ। ਹਰੇਕ ਵਿਅਕਤੀ ਨੂੰ ਆਪਣੀ ਦਸਾਂ ਨਹੁੰਆਂ ਦੀ ਕਿਰਤ-ਕਮਾਈ ਵਿੱਚੋਂ ਸਮਰੱਥਾ ਅਨੁਸਾਰ ਯੋਗਦਾਨ ਪਾ ਕੇ ਅਜਿਹੇ ਸੇਵਾ ਕਾਰਜਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਉਮੇਸ਼ ਕੋਹਲੀ, ਸੁਸ਼ੀਲ ਮਹਿੰਦਰੂ, ਰਮਨ ਹਾਂਡਾ, ਡਾ. ਓਪੀ ਵਿਗ, ਐਨਪੀ ਧਵਨ, ਜਗਦੀਸ਼ ਕੋਹਲੀ, ਲਲਿਤ ਤ੍ਰੇਹਨ, ਦੀਪਕ ਕੱਕੜ, ਡਾ. ਰਾਕੇਸ਼ ਮਹਿੰਦਰੂ, ਪੁਨੀਤ ਕਪੂਰ, ਸੰਦੀਪ ਕਪੂਰ, ਉੱਜਵਲ ਭੰਡਾਰੀ, ਨੀਰਜ ਸੇਖੜੀ, ਆਸ਼ਰਮ ਦੇ ਪ੍ਰਧਾਨ ਰਮੇਸ਼ਵਰ ਯਾਦਵ ਅਤੇ ਰਾਮ ਦਾਸ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।