ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ : ਸਤੀਸ਼ ਜੱਟ ਪੰਮਾ, ਰਾਜਕੁਮਾਰ ਸਿਹੋੜਾ
Publish Date: Sat, 26 Sep 2026 04:57 PM (IST)
Updated Date: Sun, 27 Sep 2026 04:03 AM (IST)
ਗੱਲਬਾਤ ਦੌਰਾਨ ਟ ਪੰਮਾ ਅਤੇ ਸਾਬਕਾ ਚੇਅਰਮੈਨ ਰਾਜਕੁਮਾਰ ਸਿਹੋੜਾ। ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਕਾਂਗਰਸੀ ਆਗੂ ਤੇ ਜ਼ਿਲ੍ਹਾ ਐੱਸਸੀ ਸੈੱਲ ਦੇ ਚੇਅਰਮੈਨ ਸਤੀਸ਼ ਜੱਟ ਪੰਮਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਚੇਅਰਮੈਨ ਰਾਜਕੁਮਾਰ ਸਿਹੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਬਿਆਨਬਾਜ਼ੀ ਜਾਂ ਇਕ-ਦੂਜੇ ’ਤੇ ਦੋਸ਼ ਲਾਉਣ ਦੀ ਬਜਾਏ ਸਰਕਾਰਾਂ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਸਤੀਸ਼ ਜੱਟ ਪੰਮਾ ਅਤੇ ਰਾਜਕੁਮਾਰ ਸਿਹੋੜਾ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਦਾ ਅਸਰ ਪੰਜਾਬ ਦੇ ਪਰਿਵਾਰਾਂ ਅਤੇ ਸਮਾਜ ’ਤੇ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਕਈ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਦੀ ਵਿਕਰੀ ਸਬੰਧੀ ਲੋਕਾਂ ਵੱਲੋਂ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਮੰਨਣ ਦੀ ਬਜਾਏ ਸਮਾਜ ਦੇ ਹਰ ਵਰਗ ਨੂੰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਸਤੀਸ਼ ਜੱਟ ਪੰਮਾ ਅਤੇ ਰਾਜਕੁਮਾਰ ਸਿਹੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਨਸ਼ਿਆਂ ਦੇ ਮਾਮਲੇ ਨੂੰ ਪਿੰਡ ਪੱਧਰ ਤੱਕ ਉਠਾਇਆ ਜਾਵੇਗਾ ਤੇ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਨਸ਼ਾ ਛੁਡਾਊ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਪਿੰਡਾਂ ਵਿੱਚ ਲੋਕਾਂ ਨਾਲ ਗੱਲਬਾਤ ਦੌਰਾਨ ਨਸ਼ਿਆਂ ਨਾਲ ਜੁੜੀਆਂ ਕਈ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਪਰਿਵਾਰਾਂ ਅਤੇ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।