- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਊ ਸੇਵਾ ਸਮਿਤੀ ਦੀ ਸ਼ੋਭਾ ਯਾਤਰਾ ਦਾ ਆਸ਼ਾਪੂਰਨੀ ਮੰਦਰ ਕਮੇਟੀ ਵੱਲੋਂ ਸ਼ਾਨਦਾਰ ਸਵਾਗਤ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਗਊ ਸੇਵਾ ਸਮਿਤੀ ਵੱਲੋਂ ਗਊ ਮਾਤਾ ਦੀ ਸੇਵਾ ਅਤੇ ਧਾਰਮਿਕ ਜਾਗਰੂਕਤਾ ਦਾ ਸੰਦੇਸ਼ ਦੇਣ ਲਈ ਕੱਢੀ ਗਈ ਸ਼ੋਭਾ ਯਾਤਰਾ ਦਾ ਆਸ਼ਾਪੂਰਨੀ ਮੰਦਰ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰਾਂ ਤੇ ਸ਼ਰਧਾਲੂਆਂ ਨੇ ਸ਼ੋਭਾ ਯਾਤਰਾ ਦਾ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਧਾਰਮਿਕ ਸ਼ਰਧਾ ਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਸ਼ਾਪੂਰਨੀ ਸਮਾਜ ਸੁਧਾਰ ਸਭਾ ਦੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਨੇ ਕਿਹਾ ਕਿ ਗਊ ਸੇਵਾ ਸਮਿਤੀ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾ ਦਾ ਅਹਿਮ ਹਿੱਸਾ ਹੈ। ਅਜਿਹੀਆਂ ਧਾਰਮਿਕ ਸ਼ੋਭਾ ਯਾਤਰਾਵਾਂ ਲੋਕਾਂ ਨੂੰ ਆਪਣੇ ਧਰਮ, ਸੱਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨ ਦਾ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਅਜਿਹੇ ਉਪਰਾਲਿਆਂ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਸਾਂਝ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਧਰਮਪਾਲ, ਵਿਜੇ, ਰਾਮਪਾਲ, ਹਰਿਮੋਹਨ, ਆਸ਼ੀਸ਼ ਮਲਹੋਤਰਾ, ਪ੍ਰਸੋਤਮ, ਅਭਿਨਵ ਅਤੇ ਆਦਰਸ਼ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਸਮੂਹ ਮੈਂਬਰਾਂ ਨੇ ਸ਼ੋਭਾ ਯਾਤਰਾ ’ਚ ਸ਼ਾਮਲ ਸ਼ਰਧਾਲੂਆਂ ਦਾ ਸਵਾਗਤ ਕਰਦਿਆਂ ਗਊ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ।