ਰਮਨਦੀਪ ਘਿਆਲਾ, ਪੰਜਾਬੀ ਜਾਗਰਣ, ਪਠਾਨਕੋਟ : ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਹੁੰਚੇ ਭਾਈ ਨਾਨਕ ਸਿੰਘ ਜੀ ਨੇ ਗੁਰਬਾਣੀ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਤੇ ਨਾਮ ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਈ ਦਾਤਾਰ ਸਿੰਘ ਜੀ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦੀ ਅਪੀਲ ਕੀਤੀ। ਸਮਾਗਮ ਦੀ ਸਫਲਤਾ ਲਈ ਸੰਗਤਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਮਾਗਮ ਦੌਰਾਨ ਬੀਬੀ ਹਰਭਜਨ ਕੌਰ ਨਾਮਧਾਰੀ, ਜਸਵੰਤ ਕੌਰ ਜੌਹਲ, ਮਾਸਟਰ ਮਨਜੀਤ ਸਿੰਘ ਜੌਹਲ, ਭੁਪਿੰਦਰ ਕੌਰ, ਪ੍ਰਧਾਨ ਅਜੀਤ ਸਿੰਘ, ਪਵਨਪ੍ਰੀਤ ਕੌਰ ਬੇਦੀ, ਰਜਿੰਦਰ ਕੌਰ, ਗੁਰਮੀਤ ਸਿੰਘ ਪ੍ਰਧਾਨ, ਬਲਜੀਤ ਸਿੰਘ ਖ਼ਾਲਸਾ, ਪਰਵੀਨ ਸਿੰਘ, ਹਰਜੀਤ ਕੌਰ, ਸੁਰਿੰਦਰ ਕੌਰ ਪੱਡਾ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਪ੍ਰਿੰਸੀਪਲ ਭੁਪਿੰਦਰ ਕੌਰ, ਰਣਜੀਤ ਕੌਰ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇ. ਗੁਰਜੀਤ ਸਿੰਘ ਸੰਧੂ, ਕੰਵਲਜੀਤ ਸਿੰਘ ਪ੍ਰਧਾਨ, ਅਮਰਜੀਤ ਸਿੰਘ, ਹਰਭਜਨ ਸਿੰਘ ਬੇਦੀ, ਡਾ. ਬਲਬੀਰ ਸਿੰਘ, ਰਵਿੰਦਰ ਸਿੰਘ ਰਿਆੜ, ਕਸ਼ਮੀਰ ਸਿੰਘ, ਕੁਲਵੰਤ ਕੌਰ, ਮਨਜੀਤ ਸਿੰਘ, ਤਜਿੰਦਰ ਸਿੰਘ, ਰਘਬੀਰ ਸਿੰਘ, ਗੁਰਸ਼ਰਨ ਸਿੰਘ, ਸੁਖਵੰਤ ਸਿੰਘ, ਕੁਲਵੰਤ ਕੌਰ, ਤਨਵੀਰ ਸਿੰਘ, ਸੁਖਵਿੰਦਰ ਸਿੰਘ ਕੇਸਰ, ਬਲਬੀਰ ਕੌਰ, ਹਜਾਰਾ ਸਿੰਘ, ਮਹਿੰਦਰ ਕੌਰ, ਪ੍ਰਭਦੀਪ ਕੌਰ, ਇੰਦਰਜੀਤ ਕੌਰ, ਤ੍ਰਿਲੋਚਨ ਸਿੰਘ, ਪਰਮਜੀਤ ਸਿੰਘ, ਦਿਲਜੀਤ ਸਿੰਘ, ਹਰਨਾਮ ਸਿੰਘ, ਜੋਗਿੰਦਰ ਸਿੰਘ ਸੈਣੀ, ਇੰਦਰਜੀਤ ਕੌਰ, ਸੁਖਵਿੰਦਰ ਕੌਰ, ਜਸਬੀਰ ਸਿੰਘ, ਸਤਨਾਮ ਸਿੰਘ, ਜਸਵੰਤ ਕੌਰ, ਪ੍ਰਧਾਨ ਗੁਰਦੀਪ ਸਿੰਘ, ਅਮਨਦੀਪ ਕੌਰ, ਮਹਿੰਦਰ ਸਿੰਘ ਖਾਨਪੁਰ, ਸੁਖਵੰਤ ਕੌਰ, ਨਿਰਮਲ ਕੌਰ, ਦਵਿੰਦਰ ਸਿੰਘ ਬਾਬਾ, ਮੋਹਿਤ ਕੁਮਾਰ, ਬਚਨ ਸਿੰਘ, ਜੋਗਿੰਦਰ ਸਿੰਘ ਖ਼ਾਲਸਾ, ਇੰਦਰ ਸਿੰਘ ਕੇਸਰ, ਮਦਨ ਮੋਹਨ, ਸੁਰਿੰਦਰ ਕੌਰ ਮਠਾਰੂ, ਜਸਵੰਤ ਸਿੰਘ, ਤਰਲੋਚਨ ਸਿੰਘ, ਜਸਵੀਰ ਸਿੰਘ, ਸੁਰਜੀਤ ਕੌਰ ਤੇ ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।