
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਸਹੂਲਤਾਂ ਨੂੰ ਕਿਫ਼ਾਇਤੀ ਬਣਾਉਣ ਵੱਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਉਪਰਾਲਾ

ਮਾਡਲ ਟਾਊਨ ਵਿਖੇ ਚੈਰੀਟੇਬਲ ਲੈਬਾਰਟਰੀ ਦਾ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕੀਤਾ ਉਦਘਾਟਨ
ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵੱਲੋਂ ਇਲਾਕਾ ਨਿਵਾਸੀਆਂ ਨੂੰ ਕਿਫ਼ਾਇਤੀ ਦਰਾਂ ’ਤੇ ਸਿਹਤ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਕ ਹੋਰ ਲੋਕ-ਭਲਾਈ ਦਾ ਉਪਰਾਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਅਤੇ ਸੰਗਤਾਂ ਦੇ ਸਹਿਯੋਗ ਨਾਲ ਲਾਈਫ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਚੈਰੀਟੇਬਲ ਲੈਬਾਰਟਰੀ ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਨੇ ਕੀਤਾ। ਇਸ ਮੌਕੇ ਲਾਈਫ ਕੇਅਰ ਫਾਊਂਡੇਸ਼ਨ ਦੇ ਸਤੀਸ਼ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਵੱਲੋਂ ਕੀਤੀ ਅਰਦਾਸ ਨਾਲ ਹੋਈ। ਉਪਰੰਤ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਰੀਬਨ ਕੱਟ ਕੇ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਜ ਸੇਵਾ ਅਤੇ ਲੋਕ-ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਜਾਂਚ ਦੀਆਂ ਸਹੂਲਤਾਂ ਆਮ ਲੋਕਾਂ ਤੱਕ ਕਿਫ਼ਾਇਤੀ ਦਰਾਂ ’ਤੇ ਪਹੁੰਚਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਚੈਰੀਟੇਬਲ ਲੈਬਾਰਟਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਲਾਈਫ ਕੇਅਰ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਕੀਤੀ ਗਈ ਚੈਰੀਟੇਬਲ ਲੈਬਾਰਟਰੀ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੇ ਵੱਖ-ਵੱਖ ਸਿਹਤ ਟੈਸਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਰੇ ਟੈਸਟਾਂ ’ਤੇ 75 ਫ਼ੀਸਦੀ ਤੱਕ ਦੀ ਛੂਟ ਦਿੱਤੀ ਜਾਵੇਗੀ, ਜਦਕਿ ਲੋਕਾਂ ਲਈ ਫੁੱਲ ਬਾਡੀ ਚੈੱਕਅੱਪ ਦੀ ਸਹੂਲਤ ਕੇਵਲ 600 ਰੁਪਏ ਤੋਂ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਸਮੁੱਚੇ ਪਠਾਨਕੋਟ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਭਲਾਈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਕੀਤੇ ਗਏ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਮੇਂ-ਸਮੇਂ ’ਤੇ ਆਪਣੇ ਸਿਹਤ ਟੈਸਟ ਕਰਵਾਉਂਦੇ ਰਹਿਣ।
ਇਸ ਮੌਕੇ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ, ਸੰਦੀਪ ਸਿੰਘ ਸ਼ਿੰਗਾਰੀ ਖ਼ਜ਼ਾਨਚੀ, ਗੁਰਵਿੰਦਰ ਸਿੰਘ ਡਿੱਕੀ ਸਕੱਤਰ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ, ਸੰਨੀ ਮਹਾਜਨ ਡਾਇਰੈਕਟਰ ਪ੍ਰਤਾਪ ਵਰਲਡ ਸਕੂਲ, ਜਸਬੀਰ ਸਿੰਘ ਗ੍ਰੀਨ ਹੋਟਲ, ਤੇਜਪ੍ਰਤਾਪ ਸਿੰਘ ਖੁਰਾਨਾ, ਇੰਦਰਜੀਤ ਸਿੰਘ ਪੰਮੀ, ਅਨਿਲ ਮਹਾਜਨ, ਡਾ. ਕਮਲ ਸ਼ਰਮਾ, ਹਰਪ੍ਰੀਤ ਸਿੰਘ ਰਾਜਾ, ਨਾਰਾਇਣਦੀਪ ਸਿੰਘ, ਅਮਰਜੀਤ ਸਿੰਘ ਸਾਹਨੀ, ਐਡਵੋਕੇਟ ਕੁਲਦੀਪ ਸਿੰਘ ਗੁੰਨਾ, ਸਤੀਸ਼ ਕੁਮਾਰ, ਤਰੁਣਪਾਲ ਸਿੰਘ ਸ਼ੰਟੀ, ਰਣਬੀਰ ਸਿੰਘ, ਅਤੁਲ ਨਈਅਰ, ਸੰਯਮ ਮਹਿੰਦਰੂ, ਰਾਮਾ ਭੰਡਾਰੀ, ਆਰ ਕੇ ਖੰਨਾ, ਸੁਖਵਿੰਦਰ ਸਿੰਘ, ਮੈਨੇਜਰ ਕੰਵਲਪ੍ਰੀਤ ਸਿੰਘ, ਕੰਵਲਸੁਜਾਣ ਸਿੰਘ ਚੱਠਾ, ਦਪਿੰਦਰ ਅਰੋੜਾ, ਸੁਨੀਲ ਮਹਾਜਨ, ਕਰਨ ਕੁੰਦਰਾ, ਹਰਵਿੰਦਰ ਸਿੰਘ ਬੱਬੂ, ਰਵਨੀਤ ਸਿੰਘ ਗਢ, ਅਸ਼ੋਕ ਕੁਮਾਰ, ਐਡਵੋਕੇਟ ਬਲਦੇਵ ਸਿੰਘ ਬਾਜਵਾ, ਗਿਰੀਸ਼ ਮਹਾਜਨ, ਕਰਨਲ ਟੀ. ਐਸ ਉਬਰਾਏ, ਐਚ ਐਸ ਬਾਜਵਾ, ਪ੍ਰਿੰਸੀਪਲ ਮੱਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਸੁਰਿੰਦਰ ਸਿੰਘ , ਅਮਿਤ ਨਈਅਰ, ਐਸ ਐਸ ਬਾਵਾ, ਅਸ਼ਵਨੀ ਗੁਪਤਾ, ਡਾ. ਐਮ ਐਲ ਅੱਤਰੀ, ਡਾ. ਕੰਵਰ ਆਰੀਅਮਨ ਸਿੰਘ, ਗਗਨਦੀਪ ਸਿੰਘ, ਕੌਂਸਲਰ ਲੱਕੀ ਪਹਿਲਵਾਨ, ਆਸ਼ੂ ਅਗਰਵਾਲ, ਦਿਨੇਸ਼ ਅਬਰੋਲ, ਰਨਵੀਰ ਵਾਲੀਆਂ, ਗੁਰਨੂਰ ਪ੍ਰੀਤ ਸਿੰਘ, ਹਰਜੀਤ ਸਿੰਘ, ਦੇਸਾ ਸਿੰਘ, ਬੀਰ ਪ੍ਰਤਾਪ ਸਿੰਘ, ਪਰਮਿੰਦਰ ਸਿੰਘ, ਜਸਮੀਤ ਸਿੰਘ, ਜਸਪਾਲ ਸਿੰਘ ਰਾਜੂ ਆਦਿ ਹਾਜ਼ਰ ਸਨ।