- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘ ਸਭਾ ਦੌਲਤਪੁਰ ਖੁਰਦ ਵਿਖੇ ਗੁਰਮਤਿ

ਹਰਪ੍ਰੀਤ ਹੈਰੀ, ਪੰਜਾਬੀ ਜਾਗਰਣ, ਪਠਾਨਕੋਟ : ਸਰਬੱਤ ਖਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਦੌਲਤਪੁਰ ਖੁਰਦ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਭਾਈ ਹਰਸੁਖਮਨ ਸਿੰਘ ਨੇ ਗੁਰਬਾਣੀ ਦੀ ਕਥਾ ਕਰਦਿਆਂ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਪਰੰਤ ਭਾਈ ਸਿਮਰਨਜੀਤ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਜੱਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸਿੱਖ ਸੰਗਤ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉੱਤਮ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਗੁਰਬਾਣੀ, ਸਿੱਖ ਇਤਿਹਾਸ ਅਤੇ ਧਾਰਮਿਕ ਸੰਸਕਾਰਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕਰਦੇ ਰਹਿਣਾ ਚਾਹੀਦਾ ਹੈ।
ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ ਸੰਧੂ, ਸੁਰਿੰਦਰ ਕੌਰ ਪੱਡਾ, ਮਨਜਿੰਦਰ ਕੌਰ, ਸਤਨਾਮ ਸਿੰਘ, ਬਲਵੀਰ ਸਿੰਘ ਖਾਲਸਾ, ਗੁਰਦੇਵ ਸਿੰਘ ਕਾਹਲੋਂ, ਅਮਰੀਕ ਸਿੰਘ, ਹਰਜੀਤ ਕੌਰ, ਹਰਦੇਵ ਸਿੰਘ, ਤੇਜਿੰਦਰ ਕੌਰ, ਸ਼ਾਮ ਸਿੰਘ, ਨਰਿੰਦਰ ਸਿੰਘ, ਨਿਰਮਲ ਕੌਰ, ਪ੍ਰਧਾਨ ਪ੍ਰਕਾਸ਼ ਕੌਰ, ਦਵਿੰਦਰ ਕੌਰ, ਗੁਰਦੀਪ ਸਿੰਘ, ਪਰਮਜੀਤ ਸਿੰਘ, ਡਾਕਟਰ ਬਲਬੀਰ ਸਿੰਘ, ਪ੍ਰਵੀਨ ਸਿੰਘ ਛੀਨਾ, ਮਹਿੰਦਰ ਕੌਰ ਸੈਣੀ, ਗੁਰਭਜਨ ਸਿੰਘ, ਜੋਗਿੰਦਰ ਸਿੰਘ ਸੈਣੀ, ਰਘਬੀਰ ਸਿੰਘ, ਰਵਿੰਦਰ ਕੌਰ, ਜਸਬੀਰ ਸਿੰਘ, ਦਰਸ਼ਨ ਕੌਰ, ਚਰਨਜੀਤ ਕੌਰ, ਜਸਵੰਤ ਕੌਰ, ਸੁਰਿੰਦਰਜੀਤ ਕੌਰ, ਗੁਰਦੇਵ ਸਿੰਘ, ਅਜੀਤ ਸਿੰਘ, ਦੀਦਾਰ ਸਿੰਘ, ਸੁਖਵਿੰਦਰ ਕੌਰ, ਸਰਬਜੀਤ ਕੌਰ, ਇੰਦਰਜੀਤ ਕੌਰ, ਮਦਨ ਸਿੰਘ, ਜਤਿੰਦਰ ਕੌਰ, ਦਲਜੀਤ ਸਿੰਘ, ਤਰਲੋਚਨ ਸਿੰਘ, ਹਰਨਾਮ ਸਿੰਘ, ਸ਼ਿਵਮ ਕੁਮਾਰ, ਸੁਖਵਿੰਦਰ ਸਿੰਘ, ਕੰਵਲਜੀਤ ਸਿੰਘ ਪ੍ਰਧਾਨ, ਹਰਭਜਨ ਸਿੰਘ ਬੇਦੀ, ਦਵਿੰਦਰ ਸਿੰਘ ਬਾਬਾ, ਜੋਗਿੰਦਰ ਸਿੰਘ, ਸਤਨਾਮ ਸਿੰਘ, ਤਿਰਲੋਕ ਸਿੰਘ, ਸਿਮਰਨਜੀਤ ਕੌਰ, ਇਕਬਾਲ ਸਿੰਘ, ਹਰਬੀਰ ਸਿੰਘ, ਸੁਖਦੇਵ ਕੌਰ, ਜਗਦੀਪ ਸਿੰਘ, ਮੰਗਲ ਸਿੰਘ ਖਾਨਪੁਰ, ਸੁਰਿੰਦਰ ਸਿੰਘ ਮਠਾਰੂ, ਰਵਿੰਦਰ ਸਿੰਘ, ਇੰਦਰਜੀਤ ਕੌਰ ਅਤੇ ਜਸਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।