ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ 22 ਨੂੰ : ਜਥੇਦਾਰ ਗੁਲਾਟੀ
ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ 22 ਨੂੰ - ਜਥੇਦਾਰ ਗੁਲਾਟੀ
Publish Date: Sat, 21 Feb 2026 04:48 PM (IST)
Updated Date: Sun, 22 Feb 2026 04:04 AM (IST)
ਰਜਿੰਦਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸਰਬੱਤ ਖਾਲਸਾ ਪਠਾਨਕੋਟ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਲੋਨੀ ਵਿਖੇ 22 ਫ਼ਰਵਰੀ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦਾ ਮੁੱਖ ਉਦੇਸ਼ ਸੰਗਤ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਗੁਰਮਤਿ ਵਿਚਾਰਧਾਰਾ ਦਾ ਪ੍ਰਚਾਰ ਕਰਨਾ ਹੈ। ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਦਰਦੀ (ਕਪੂਰਥਲੇ ਵਾਲੇ) ਵੱਲੋਂ ਗੁਰਬਾਣੀ ਦੀ ਸਰਲ ਤੇ ਗਹਿਰੀ ਵਿਆਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਭਾਈ ਗੁਰਬਚਨ ਸਿੰਘ ਦਾ ਰਾਗੀ ਜੱਥਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਾਮ-ਰਸ ਵਿੱਚ ਜੋੜੇਗਾ। ਇਸ ਸਬੰਧੀ ਜਾਣਕਾਰੀ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਦਾਤਾਰ ਸਿੰਘ, ਰਣਜੀਤ ਸਿੰਘ, ਪ੍ਰਿਤਪਾਲ ਸਿੰਘ, ਬਖ਼ਸ਼ੀਸ਼ ਸਿੰਘ ਅਤੇ ਚਰਨ ਸਿੰਘ ਨੇ ਸਾਂਝੇ ਤੌਰ ਤੇ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਸੰਗਤਾਂ ਨੂੰ ਸਮੇਂ ਸਿਰ ਸਮਾਗਮ ਚ ਪਹੁੰਚਣ ਦੀ ਅਪੀਲ ਕੀਤੀ।