ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ’ਚ ਗੁਰਮਤਿ ਸਮਾਗਮ 8 ਨੂੰ
ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ 8 ਨੂੰ
Publish Date: Sat, 07 Mar 2026 04:15 PM (IST)
Updated Date: Sun, 08 Mar 2026 04:03 AM (IST)
ਫੋਟੋ -ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਅਤੇ ਹੋਰ ਮੈਂਬਰ ਜਾਣਕਾਰੀ ਦਿੰਦੇ ਹੋਏ।
ਆਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸਰਬੱਤ ਖ਼ਾਲਸਾ ਪਠਾਨਕੋਟ ਵੱਲੋਂ ਗੁਰਦੁਆਰਾ ਸਿੰਘ ਸਭਾ, ਅਬਰੋਲ ਨਗਰ, ਪਠਾਨਕੋਟ ਵਿਖੇ 8 ਮਾਰਚ ਨੂੰ ਸਵੇਰੇ 8 ਵਜੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਚੱਲ ਰਹੀ ਬਾਣੀ ਦੀ ਵਿਆਖਿਆ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਵਾਲੇ ਕਰਨਗੇ ਜਦਕਿ ਭਾਈ ਦਾਤਾਰ ਸਿੰਘ ਦਾ ਰਾਗੀ ਜੱਥਾ ਰਸਭਿੰਨਾ ਕੀਰਤਨ ਕਰ ਸੰਗਤ ਨੂੰ ਨਿਹਾਲ ਕਰੇਗਾ। ਇਸ ਸੰਬੰਧੀ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜੱਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਣ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਬਖਸ਼ੀਸ਼ ਸਿੰਘ, ਚਰਨ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਇਕਬਾਲ ਸਿੰਘ ਨੇ ਸਾਂਝੇ ਤੌਰ 'ਤੇ ਦਿੱਤੀ। ਉਨ੍ਹਾਂ ਸੰਗਤਾਂ ਨੂੰ ਸਮੇਂ ਤੇ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ। ਸਮਾਗਮ ਦੇ ਅੰਤ ਵਿਚ ਗੁਰੂ ਦਾ ਲੰਗਰ ਅਤੁੱਟ ਵਰਤੇਗਾ।