ਗੁਰਦੁਆਰਾ ਦਮਦਮਾ ਸਾਹਿਬ ’ਚ ਕਰਵਾਇਆ ਗੁਰਮਤਿ ਸਮਾਗਮ, ਰਾਗੀ ਸਿੰਘਾਂ ਨੇ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ
Publish Date: Sun, 29 Nov 2026 04:23 PM (IST)
Updated Date: Sun, 29 Nov 2026 04:26 PM (IST)
ਰਮਨਦੀਪ ਘਿਆਲਾ, ਪੰਜਾਬੀ ਜਾਗਰਣ ਪਠਾਨਕੋਟ : ਸਰਬੱਤ ਖਾਲਸਾ ਪਠਾਨਕੋਟ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਲੋਨੀ ਵਿਖੇ ਮੁੱਖ ਪ੍ਰਬੰਧਕ ਜੱਥੇਦਾਰ ਗੁਰਦੀਪ ਸਿੰਘ ਗੁਲਾਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਗੁਰਦੁਆਰਾ ਬੰਗਲਾ ਸਾਹਿਬ ਵਾਲੇ ਜੀ ਨੇ ਗੁਰਬਾਣੀ ਦੀ ਕਥਾ ਕਰਦਿਆਂ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਨਾਮ ਸਿਮਰਨ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਅਤੇ ਭਾਈ ਰਾਜਨ ਸਿੰਘ ਨੇ ਆਪਣੀ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਜੱਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖੀ ਵਿਰਸੇ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਸਿੰਘਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ ਸੰਧੂ, ਅਜੀਤ ਸਿੰਘ, ਮੰਗਲ ਸਿੰਘ, ਬਲਬੀਰ ਕੌਰ, ਰੂਪ ਲਾਲ, ਪਰਵੀਨ ਕੌਰ, ਅਰਜਨ ਸਿੰਘ, ਪਰਵੀਨ ਸਿੰਘ, ਰਘਬੀਰ ਸਿੰਘ, ਸੁਰਿੰਦਰ ਕੌਰ ਪੱਡਾ, ਮਲਕੀਤ ਸਿੰਘ, ਅਮਰੀਕ ਸਿੰਘ, ਪ੍ਰੀਤਮ ਸਿੰਘ ਡਾਕਟਰ ਬਲਬੀਰ ਸਿੰਘ, ਕੰਵਲਜੀਤ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਪ੍ਰਧਾਨ, ਰੀਤੂ ਕੌਰ, ਮੈਨੇਜਰ ਸੋਹਨ ਸਿੰਘ, ਹਰਜੀਤ ਸਿੰਘ, ਗੁਰਦੇਵ ਸਿੰਘ, ਹਜੂਰਾ ਸਿੰਘ, ਨਿਰਮਲ ਕੌਰ, ਹਰਬੀਰ ਸਿੰਘ, ਜਗਦੀਪ ਸਿੰਘ, ਸਿਮਰਨਜੀਤ ਸਿੰਘ, ਅਮਰਜੀਤ ਸਿੰਘ, ਹਰਭਜਨ ਸਿੰਘ ਬੇਦੀ, ਚਰਨ ਸਿੰਘ, ਜੋਗਿੰਦਰ ਸਿੰਘ ਸੈਣੀ, ਚਰਨਜੀਤ ਕੌਰ, ਜਸਬੀਰ ਸਿੰਘ, ਤਰਲੋਕ ਸਿੰਘ, ਦਾਤਾਰ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਕੌਰ, ਰਤਨ ਕੌਰ, ਸੁਰਿੰਦਰਜੀਤ ਕੌਰ, ਗੁਰਦੇਵ ਸਿੰਘ ਸੈਣੀ, ਹਰਵਿੰਦਰ ਕੌਰ, ਰਵਿੰਦਰ ਕੌਰ, ਮਹਿੰਦਰ ਕੌਰ ਸੈਣੀ, ਸਿਮਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਸਿੰਘ ਬੈਂਸ, ਇੰਦਰਜੀਤ ਸਿੰਘ, ਤਰਲੋਚਨ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਕੌਰ, ਮਨਜੀਤ ਕੌਰ, ਇਕਬਾਲ ਸਿੰਘ, ਗੁਰਮੀਤ ਸਿੰਘ, ਅਮਰਇਕਬਾਲ ਸਿੰਘ ਅਤੇ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।