ਆਰ. ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸਰਬੱਤ ਖਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਭਦਰੋਆ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਤ ਪ੍ਰਸਿੱਧ ਕਥਾਵਾਚਕ ਭਾਈ ਜਗਰੂਪ ਸਿੰਘ ਕਲਿਆਣਪੁਰ ਨੇ ਗੁਰਬਾਣੀ ਦੀ ਗੰਭੀਰ ਤੇ ਸਰਲ ਵਿਆਖਿਆ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਸੱਚ, ਸੇਵਾ, ਸਿਮਰਨ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜ ਕੇ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਭਾਈ ਸਰਵਣ ਸਿੰਘ ਜੀ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ ਤੇ ਹਰ ਸਿੱਖ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਧਾਰਮਿਕ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਰਣਜੀਤ ਕੌਰ, ਸੁਰਿੰਦਰ ਕੌਰ, ਗੁਰਮੀਤ ਸਿੰਘ ਪ੍ਰਧਾਨ, ਰਣਜੀਤ ਸਿੰਘ ਸੈਣੀ ਚੇਅਰਮੈਨ, ਮਨਜੀਤ ਸਿੰਘ ਪ੍ਰਧਾਨ, ਗੁਰਬਚਨ ਸਿੰਘ ਭਾਟੀਆ, ਹਰਭਜਨ ਸਿੰਘ, ਇੰਦਰਪ੍ਰੀਤ ਸਿੰਘ, ਕਸ਼ਮੀਰ ਕੌਰ, ਜੁਗਲ ਕਿਸ਼ੋਰ ਸਿੰਘ, ਦਰਸ਼ਨ ਕੌਰ, ਕੁਲਦੀਪ ਸਿੰਘ, ਗੁਰਦੇਵ ਸਿੰਘ ਜੌਹਲ, ਜਸਵੰਤ ਕੌਰ ਜੌਹਲ, ਰੀਤੂ ਕੌਰ, ਰਾਜਬੀਰ ਕੌਰ, ਜਸਵਿੰਦਰ ਕੌਰ, ਹਰਬੰਸ ਕੌਰ, ਬਲਵਿੰਦਰ ਸਿੰਘ, ਹਰਭਜਨ ਸਿੰਘ ਬੇਦੀ, ਗੁਰਪ੍ਰੀਤ ਸਿੰਘ, ਕੁਲਜੀਤ ਕੌਰ, ਹਰਨਾਮ ਸਿੰਘ, ਗੁਰਮੀਤ ਕੌਰ, ਗੁਰਦੀਪ ਸਿੰਘ, ਪਰਮਜੀਤ ਸਿੰਘ ਸਹਾਇਕ, ਜਗਦੀਸ਼ ਸਿੰਘ , ਬਲਬੀਰ ਸਿੰਘ (ਸਾਬਕਾ ਐੱਸਐੱਮਓ), ਗੁਰਸ਼ਰਨ ਸਿੰਘ, ਕੰਵਲਜੀਤ ਸਿੰਘ ਪ੍ਰਧਾਨ, ਅਮਰਜੀਤ ਸਿੰਘ, ਸੁਖਵੰਤ ਸਿੰਘ, ਗੁਰਦੇਵ ਸਿੰਘ, ਤਜਿੰਦਰ ਕੌਰ, ਨਰਿੰਦਰ ਕੌਰ, ਹਰਵਿੰਦਰ ਕੌਰ, ਗੁਰਦੇਵ ਸਿੰਘ ਸੈਣੀ, ਸੁਰਿੰਦਰਜੀਤ ਕੌਰ, ਸੁਖਵਿੰਦਰ ਸਿੰਘ, ਹਜੂਰਾ ਸਿੰਘ, ਦਵਿੰਦਰ ਸਿੰਘ ਬਾਬਾ, ਪਵਨ ਕੁਮਾਰ, ਮੋਹਿਤ, ਸੂਬਾ ਸਿੰਘ, ਜਸਵੰਤ ਸਿੰਘ, ਨਿਰਮਲ ਕੌਰ, ਪ੍ਰਧਾਨ ਸੁਰਿੰਦਰ ਸਿੰਘ ਮਠਾਰੂ, ਬਲਜੀਤ ਸਿੰਘ ਖਾਲਸਾ, ਦਵਿੰਦਰ ਸਿੰਘ ਚੱਡਾ, ਮਹਿੰਦਰ ਕੌਰ, ਬਲਵਿੰਦਰ ਕੌਰ, ਮਹਿੰਦਰ ਸਿੰਘ ਖਾਨਪੁਰ, ਮਦਨ ਮੋਹਨ, ਤ੍ਰਿਲੋਕ ਸਿੰਘ, ਸ਼ੁਭਾਸ਼ ਚੰਦ, ਪ੍ਰਦੀਪ ਕੌਰ, ਸਿਮਰਨਜੀਤ ਕੌਰ, ਗੁਰਦੀਪ ਸਿੰਘ, ਅਮਨਦੀਪ ਕੌਰ, ਦਲਜੀਤ ਸਿੰਘ ਖਾਲਸਾ, ਸੁਖਜਿੰਦਰ ਸਿੰਘ ਕੇਸਰ, ਹਰਪ੍ਰੀਤ ਕੌਰ, ਪਰਵੀਨ ਸਿੰਘ ਛੀਨਾ, ਹਰਬੀਰ ਸਿੰਘ, ਸੁਖਬੀਰ ਕੌਰ, ਜਗਦੀਪ ਸਿੰਘ, ਦਲਜੀਤ ਸਿੰਘ ਸੈਣੀ, ਮਦਨ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਦਵਿੰਦਰ ਕੌਰ ਬਬਲੀ, ਪਰਮਜੀਤ ਸਿੰਘ ਸਿੱਧੂ, ਸੁਖਰਾਜ ਕੌਰ ਸਿੱਧੂ, ਹਰਪ੍ਰੀਤ ਕੌਰ, ਪਰਮਜੀਤ ਕੌਰ ਕਲੇਰ, ਰਤਨ ਕੌਰ, ਤਜਿੰਦਰ ਕੌਰ, ਜਸਬੀਰ ਸਿੰਘ, ਰਵਿੰਦਰ ਸਿੰਘ ਫੋਰਮੈਨ, ਇੰਦਰਜੀਤ ਸਿੰਘ, ਇੰਦਰਜੀਤ ਕੌਰ, ਤਰਲੋਚਨ ਸਿੰਘ, ਅਰਸਦੀਪ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਜਸਪਾਲ ਸਿੰਘ ਥਾਪਰ ਤੇ ਗੁਰਵਿੰਦਰ ਕੌਰ ਹਾਜ਼ਰ ਸਨ। ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੁੱਖ ਪ੍ਰਬੰਧਕ ਸਰਬੱਤ ਖਾਲਸਾ ਧਾਰਮਿਕ ਸੰਸਥਾ, ਨੇ ਸਮੂਹ ਸੰਗਤ, ਸੇਵਾਦਾਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਭਵਿੱਖ ’ਚ ਵੀ ਅਜਿਹੇ ਗੁਰਮਤਿ ਸਮਾਗਮ ਨਿਰੰਤਰ ਕਰਵਾਉਣ ਦਾ ਵਿਸ਼ਵਾਸ ਦਿਵਾਇਆ।