ਸਰਬੱਤ ਖਾਲਸਾ ਵੱਲੋਂ ਗੁਰਦੁਆਰਾ ਸਿੰਘ ਸਭਾ ਲਾਮੀਨੀ ’ਚ ਗੁਰਮਤਿ ਸਮਾਗਮ ਭਲਕੇ
ਮੁੱਖ ਪ੍ਰਬੰਧਕ ਸਰਬੱਤ ਖਾਲਸਾ ਪਠਾਨਕੋਟ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਬਾਣੀ ਦੀ ਵਿਆਖਿਆ ਦੇ ਅਜਿਹੇ ਸਮਾਗਮਾਂ ਦਾ ਮਕਸਦ ਸੰਗਤ ਨੂੰ ਗੁਰਬਾਣੀ ਦੇ ਅਸਲ ਸਿਧਾਂਤਾਂ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਮਜ਼ਬੂਤੀ ਨਾਲ ਜੋੜਨਾ ਹੈ
Publish Date: Sat, 04 Jul 2026 03:33 PM (IST)
Updated Date: Sat, 04 Jul 2026 04:18 PM (IST)
ਆਰ. ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸਰਬੱਤ ਖਾਲਸਾ ਪਠਾਨਕੋਟ ਵੱਲੋਂ ਗੁਰਦੁਆਰਾ ਸਿੰਘ ਸਭਾ ਲਾਮੀਨੀ ਵਿਖੇ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਵਿਆਖਿਆ ਦੀ ਲੜੀ ਤਹਿਤ ਐਤਵਾਰ 5 ਜੁਲਾਈ ਸਵੇਰੇ ਅੱਠ ਤੋਂ ਨੌ ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਸਿੱਧ ਗੁਰਮਤਿ ਪ੍ਰਚਾਰਕ ਭਾਈ ਗੁਰਨਾਮ ਸਿੰਘ ਗਾਹਲੜੀ ਵਾਲੇ ਸੰਗਤਾਂ ਨੂੰ ਗੁਰਬਾਣੀ ਦੀ ਵਿਆਖਿਆ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਣਗੇ, ਜਦਕਿ ਭਾਈ ਹਰਜੀਤ ਸਿੰਘ ਜੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਮੁੱਖ ਪ੍ਰਬੰਧਕ ਸਰਬੱਤ ਖਾਲਸਾ ਪਠਾਨਕੋਟ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਬਾਣੀ ਦੀ ਵਿਆਖਿਆ ਦੇ ਅਜਿਹੇ ਸਮਾਗਮਾਂ ਦਾ ਮਕਸਦ ਸੰਗਤ ਨੂੰ ਗੁਰਬਾਣੀ ਦੇ ਅਸਲ ਸਿਧਾਂਤਾਂ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਮਜ਼ਬੂਤੀ ਨਾਲ ਜੋੜਨਾ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ, ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਣ ਸਿੰਘ, ਜਸਬੀਰ ਸਿੰਘ, ਹਰਜੀਤ ਸਿੰਘ, ਬਖਸ਼ੀਸ਼ ਸਿੰਘ, ਹਰਨਾਮ ਸਿੰਘ, ਰਣਜੀਤ ਸਿੰਘ, ਦਾਤਾਰ ਸਿੰਘ, ਇਕਬਾਲ ਸਿੰਘ, ਚਰਨ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।