- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪ੍ਰੀਤ ਸਿੰਘ ਗੁਰੂ ਤੀਜੀ ਵਾਰ ਬਣੇ ਯੂਥ ਅਕਾਲੀ ਦਲ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਪ੍ਰੀਤ ਸਿੰਘ ਗੁਰੂ ਨੂੰ ਤੀਜੀ ਵਾਰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਗੁਰੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਕਰਮਜੀਤ ਸਿੰਘ ਮਜੀਠੀਆ, ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ ਚਿੰਜਰ, ਵਿਸ਼ੇਸ਼ ਤੌਰ 'ਤੇ ਗੁਰਬਚਨ ਸਿੰਘ ਬੱਬੇਹਾਲੀ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟਾ ਅਤੇ ਹਰਪ੍ਰੀਤ ਸਿੰਘ ਰਾਜਾ ਪੀਏਸੀ ਮੈਂਬਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ 'ਤੇ ਤੀਜੀ ਵਾਰ ਭਰੋਸਾ ਪ੍ਰਗਟਾ ਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਲਗਾਤਾਰ ਯਤਨ ਕਰਨਗੇ। ਇਸ ਸਬੰਧੀ ਪਠਾਨਕੋਟ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟਾ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰੂ ਦੀ ਮੁੜ ਨਿਯੁਕਤੀ ਉਨ੍ਹਾਂ ਦੀ ਮਿਹਨਤ, ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦੀ ਪਕੜ ਦਾ ਸਬੂਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰੂ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਹੋਵੇਗਾ। ਇਸੇ ਤਰ੍ਹਾਂ ਪੀਸੀਏ ਪੰਜਾਬ ਦੇ ਮੈਂਬਰ ਹਰਪ੍ਰੀਤ ਸਿੰਘ ਰਾਜਾ ਨੇ ਗੁਰਪ੍ਰੀਤ ਸਿੰਘ ਗੁਰੂ ਨੂੰ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਨੌਜਵਾਨਾਂ ਲਈ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਗੁਰੂ ਦੀ ਅਗਵਾਈ ਹੇਠ ਨੌਜਵਾਨ ਪਾਰਟੀ ਦੀਆਂ ਸਰਗਰਮੀਆਂ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲੈਣਗੇ।