ਸੂਬੇ ਦੇ ਇਸ ਜ਼ਿਲ੍ਹੇ 'ਚ 7 ਅਪ੍ਰੈਲ ਨੂੰ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਵੱਲੋਂ ਆਦੇਸ਼ ਜਾਰੀ
ਡਾ. ਪਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ ਪਠਾਨਕੋਟ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।
Publish Date: Fri, 03 Apr 2026 10:23 AM (IST)
Updated Date: Fri, 03 Apr 2026 10:26 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਠਾਨਕੋਟ : ਡਾ. ਪਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ ਪਠਾਨਕੋਟ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਟਰੈਫਿਕ ਰੂਟਾਂ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 7 ਅਪ੍ਰੈਲ 2026 ਨੂੰ ਪਿਛਲੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।