ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀਤੀ ਵਿਚਾਰ-ਚਰਚਾ ਹਲਕਾ ਭੋਆ ਵਿੱਚ ਅੰਕੁਸ਼ ਕੂੰਡਾ ਵੱਲੋਂ ਅਹਿਮ ਮੀਟਿੰਗ,
Publish Date: Tue, 17 Nov 2026 05:01 PM (IST)
Updated Date: Tue, 17 Nov 2026 05:03 PM (IST)
ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਵਿਧਾਨ ਸਭਾ ਹਲਕਾ ਭੋਆ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਭਾਜਪਾ ਨਾਲ ਜੁੜੇ ਸਮਾਜ ਸੇਵਕ ਅੰਕੁਸ਼ ਕੂੰਡਾ ਦੀ ਅਗਵਾਈ ਹੇਠ ਪਿੰਡ ਕੂੰਡਾ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਇਲਾਕੇ ਦੇ ਲੋਕਾਂ ਅਤੇ ਸਾਥੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਇਲਾਕੇ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅੰਕੁਸ਼ ਕੂੰਡਾ ਨੇ ਹਾਜ਼ਰ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਦੇ ਸੁਝਾਅ ਅਤੇ ਵਿਚਾਰ ਸੁਣੇ। ਉਨ੍ਹਾਂ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿੱਚ ਇਸ ਗੱਲ ਤੇ ਵੀ ਚਰਚਾ ਕੀਤੀ ਗਈ ਕਿ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਦੇ ਨਾਲ-ਨਾਲ ਇਲਾਕੇ ਦੇ ਅਹਿਮ ਮੁੱਦਿਆਂ ਨੂੰ ਉਚਿਤ ਮੰਚਾਂ ਤੇ ਉਭਾਰਿਆ ਜਾਵੇ। ਅੰਕੁਸ਼ ਕੂੰਡਾ ਨੇ ਕਿਹਾ ਕਿ ਲੋਕਾਂ ਨਾਲ ਮਿਲ ਬੈਠ ਕੇ ਵਿਚਾਰ ਸਾਂਝੇ ਕਰਨ ਨਾਲ ਇਲਾਕੇ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਰਾਹੀਂ ਲੋਕਾਂ ਨਾਲ ਵਿਚਾਰ-ਵਟਾਂਦਰੇ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ।ਇਸ ਮੌਕੇ ਵਿਨੈ, ਰੋਹਿਤ, ਰਾਹੁਲ, ਅੰਕੁਸ਼, ਬੰਟੀ, ਅੰਕੁਰ, ਜੰਨੂ, ਸ਼ਿੰਦੋ, ਕਾਲੂ ਅਤੇ ਨੋਨੂ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।