ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ 'ਇਨਫਿਨਿਟੀ' ਮੇਲਾ ਕਰਵਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ 'ਇਨਫਿਨਿਟੀ' ਮੇਲਾ ਕਰਵਾਇਆ
Publish Date: Sun, 22 Nov 2026 05:56 PM (IST)
Updated Date: Mon, 23 Nov 2026 04:07 AM (IST)
ਫੋਟੋ : ਇਨਫਿਨਿਟੀ ਮੇਲੇ ਦਾ ਉਦਘਾਟਨ ਕਰਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਭਾਟੀਆ, ਗੁਰਦੀਪ ਸਿੰਘ ਅਰੋੜਾ, ਜੱਥੇਦਾਰ ਗੁਰਦੀਪ ਸਿੰਘ ਗੁਲਾਟੀ ਅਤੇ ਪ੍ਰਿੰਸੀਪਲ ਰਚਨਾ ਅਹੂਜਾ। * ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ * ਸੰਤੁਲਿਤ ਭੋਜਨ ਨਾਲ ਸਬੰਧਤ ਖਾਣ-ਪੀਣ ਦੀਆਂ ਚੀਜਾਂ ਦੇ ਸਟਾਲ ਲਗਾਏ ਆਰ. ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਿਸ਼ਨ ਰੋਡ ਪਠਾਨਕੋਟ ਵਿਖੇ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਤੇ ਸਿਰਜਣਾਤਮਕ ਯੋਗਤਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਰਚਨਾ ਅਹੂਜਾ ਦੀ ਅਗਵਾਈ ਹੇਠ ਇਨਫਿਨਿਟੀ-2026-27 ਨਾਂ ਹੇਠ ਸ਼ਾਨਦਾਰ ਮੇਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਭਾਟੀਆ, ਸਰਪ੍ਰਸਤ ਗੁਰਦੀਪ ਸਿੰਘ ਅਰੋੜਾ, ਜੱਥੇਦਾਰ ਗੁਰਦੀਪ ਸਿੰਘ ਗੁਲਾਟੀ ਕਮੇਟੀ ਮੈਂਬਰ, ਦਵਿੰਦਰ ਸਿੰਘ ਮੰਟੂ ਕਮੇਟੀ ਮੈਂਬਰ, ਗੁਰਪ੍ਰੀਤ ਸਿੰਘ ਭਾਟੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੇ ਮੇਲੇ ਦਾ ਸ਼ੁਭ ਆਰੰਭ ਕੀਤਾ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ। ਮੇਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਬਹੁਪੱਖੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਹੱਥ ਕਲਾਵਾਂ ਦੀ ਪ੍ਰਦਰਸ਼ਨੀ ਰਹੀ, ਜਿਸ ਵਿੱਚ ਉਨ੍ਹਾਂ ਦੀ ਕਲਪਨਾਸ਼ੀਲਤਾ, ਕਲਾਤਮਕ ਰੁਚੀ ਅਤੇ ਮਿਹਨਤ ਦੀ ਝਲਕ ਦੇਖਣ ਨੂੰ ਮਿਲੀ। ਟੈਲੇਂਟ ਹੰਟ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਪ੍ਰਗਟਾਵਾ ਕਰਨ ਦਾ ਮੰਚ ਮਿਲਿਆ। ਇਸ ਤੋਂ ਇਲਾਵਾ ਯੋਗਾ ਦੀਆਂ ਪੇਸ਼ਕਾਰੀਆਂ ਨੇ ਸਿਹਤ ਅਤੇ ਤੰਦਰੁਸਤੀ ਦਾ ਸੁਨੇਹਾ ਦਿੱਤਾ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗਿੱਧੇ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਪੰਜਾਬੀ ਵਿਰਸੇ ਦੇ ਰੰਗ ਬਿਖੇਰੇ। ਸਵਾਗਤੀ ਨਾਚ ਨੇ ਸਮਾਗਮ ਦੀ ਰੌਣਕ ਵਧਾਈ, ਜਦਕਿ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਪੇਸ਼ ਕੀਤੇ ਕਾਰਟੂਨ ਡਾਂਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਸੰਤੁਲਿਤ ਭੋਜਨ ਨਾਲ ਸਬੰਧਤ ਖਾਣ-ਪੀਣ ਦੀਆਂ ਚੀਜਾਂ ਦੇ ਸਟਾਲ, ਬੱਚਿਆਂ ਦੇ ਖੇਡਣ ਲਈ ਆਕਰਸ਼ਕ ਖੇਡਾਂ ਤੇ ਹੋਰ ਕਈ ਪ੍ਰਕਾਰ ਦੇ ਸਟਾਲ ਵੀ ਲਗਾਏ ਗਏ। ਇਸ ਮੌਕੇ ਮਨਪ੍ਰੀਤ ਸਿੰਘ ਸਾਹਨੀ, ਸਾਲਨੀ ਬੇਦੀ, ਹਰਪ੍ਰੀਤ ਕੌਰ, ਸਰਬਜੀਤ ਕੌਰ, ਸਿਮਰਨ, ਇੰਦਰਦੀਪ ਕੌਰ, ਇੰਦਰਜੀਤ ਕੌਰ, ਹਰਜੀਤ ਕੌਰ, ਅਮਨਪ੍ਰੀਤ ਕੌਰ, ਨੀਤੂ, ਪਰਮਜੀਤ ਸਿੰਘ, ਵਿਸ਼ਾਲ, ਰਮਨੀਤ ਕੌਰ, ਵੀਨਾ, ਪੂਜਾ ਸ਼ਰਮਾ, ਮੀਨਾਕਸ਼ੀ ਮਹਿੰਦਰੂ ਤੇ ਦਿਵਿਆ ਤੋਂ ਇਲਾਵਾ ਸਕੂਲ ਦਾ ਹੋਰ ਸਟਾਫ਼, ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ। ਇਹ ਮੇਲਾ ਵਿਦਿਆਰਥੀਆਂ ਲਈ ਆਪਣੀ ਪ੍ਰਤਿਭਾ ਨੂੰ ਨਿਖਾਰਨ, ਟੀਮ ਭਾਵਨਾ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਦਾ ਯਾਦਗਾਰੀ ਮੰਚ ਸਾਬਤ ਹੋਇਆ। ਸਮਾਗਮ ਖੁਸ਼ਨੁਮਾ ਮਾਹੌਲ ’ਚ ਸੰਪੰਨ ਹੋਇਆ।