- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ, ਹਵਾਲਾਤੀ ਦੇ ਸਰੀਰ ਦਾ ਲਗਭਗ 50 ਤੋਂ 60 ਫ਼ੀਸਦੀ ਹਿੱਸਾ ਅੱਗ ਨਾਲ ਝੁਲਸ ਗਿਆ ਹੈ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਵੱਲੋਂ ਉਸ ਨੂੰ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸਥਾਨਕ ਸਬ-ਜੇਲ੍ਹ ਪਠਾਨਕੋਟ ਅੰਦਰ ਇੱਕ ਹਵਾਲਾਤੀ ਦੇ ਸ਼ੱਕੀ ਹਾਲਾਤਾਂ ਵਿੱਚ ਅੱਗ ਦੀ ਲਪੇਟ 'ਚ ਆ ਕੇ ਗੰਭੀਰ ਰੂਪ 'ਚ ਝੁਲਸ ਜਾਣ ਕਾਰਨ ਜੇਲ੍ਹ ਪ੍ਰਸ਼ਾਸਨ ਵਿੱਚ ਤਰਥੱਲੀ ਮਚ ਗਈ। ਘਟਨਾ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਵੱਲੋਂ ਤੁਰੰਤ ਜ਼ਖ਼ਮੀ ਹਵਾਲਾਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨੂੰ ਗੰਭੀਰ ਦੱਸਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਹਵਾਲਾਤੀ ਦੇ ਸਰੀਰ ਦਾ ਲਗਭਗ 50 ਤੋਂ 60 ਫ਼ੀਸਦੀ ਹਿੱਸਾ ਅੱਗ ਨਾਲ ਝੁਲਸ ਗਿਆ ਹੈ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਵੱਲੋਂ ਉਸ ਨੂੰ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।
ਘਟਨਾ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਸਬ-ਜੇਲ੍ਹ ਦੇ ਅੰਦਰ ਹਵਾਲਾਤੀ ਨੂੰ ਅੱਗ ਕਿਹੜੇ ਹਾਲਾਤਾਂ ਵਿੱਚ ਲੱਗੀ। ਇਸ ਸਬੰਧੀ ਅਜੇ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਸਪੱਸ਼ਟ ਅਤੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਘਟਨਾ ਨੂੰ ਲੈ ਕੇ ਜੇਲ੍ਹ ਦੀ ਸੁਰੱਖਿਆ ਅਤੇ ਅੰਦਰੂਨੀ ਪ੍ਰਬੰਧਾਂ ਸਬੰਧੀ ਵੀ ਕਈ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜੇਲ੍ਹ ਪ੍ਰਸ਼ਾਸਨ ਅਤੇ ਸਬੰਧਿਤ ਉੱਚ ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਹਵਾਲਾਤੀ ਅੱਗ ਦੀ ਲਪੇਟ ਵਿੱਚ ਕਿਵੇਂ ਆਇਆ। ਅਧਿਕਾਰੀਆਂ ਅਨੁਸਾਰ, ਘਟਨਾ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਲੱਗੇਗਾ।