- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਮੱਖਣ ਸਿੰਘ ਸਕੂਲ ਵਿਖੇ ਅੰਤਰਰਾਸ਼ਟਰੀ ਹਿੰਦੀ

ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਵਿਖੇ ਵਿਦਿਆਰਥਣਾਂ ਨੂੰ ਹਿੰਦੀ ਭਾਸ਼ਾ, ਸਾਹਿਤ ਅਤੇ ਵਿਆਕਰਨ ਨਾਲ ਜੋੜਨ ਦੇ ਉਦੇਸ਼ ਨਾਲ ਹਿੰਦੀ ਵਿਕਾਸ ਮੰਚ, ਨਵੀਂ ਦਿੱਲੀ ਵੱਲੋਂ ਅੰਤਰਰਾਸ਼ਟਰੀ ਹਿੰਦੀ ਓਲੰਪੀਆਡ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਅਤੇ ਆਤਮਵਿਸ਼ਵਾਸ ਨਾਲ ਭਾਗ ਲੈਂਦਿਆਂ ਆਪਣੀ ਭਾਸ਼ਾਈ ਯੋਗਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਹਿੰਦੀ ਭਾਸ਼ਾ ਦੇ ਵਿਆਕਰਨ, ਸਾਹਿਤ, ਪੁਸਤਕਾਂ ਅਤੇ ਆਮ ਗਿਆਨ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨਾਂ ਦੇ ਉੱਤਰ ਦਿੱਤੇ। ਇਸ ਮੌਕੇ ਵਿਦਿਆਰਥਣਾਂ ਵਿੱਚ ਮੁਕਾਬਲੇ ਦੀ ਭਾਵਨਾ ਦੇ ਨਾਲ-ਨਾਲ ਹਿੰਦੀ ਭਾਸ਼ਾ ਪ੍ਰਤੀ ਰੁਚੀ ਅਤੇ ਲਗਾਅ ਵੀ ਦੇਖਣ ਨੂੰ ਮਿਲਿਆ। ਇਸ ਮੌਕੇ ਅਧਿਆਪਿਕਾ ਪਰਮਜੀਤ ਕੌਰ, ਅਨੁਰਾਧਾ, ਹਰੀਸ਼ ਸ਼ਰਮਾ ਅਤੇ ਸੰਦੀਪ ਵਿਸ਼ੇਸ਼ ਤੌਰ