ਜਸਬੀਰ ਕੌਰ ਨੇ ਜਿੱਤਿਆ ਗੋਲਡ ਮੈਡਲ
ਪਿੰਡ ਜਸਵਾਲੀ ਦੀ ਧੀ ਜਸਬੀਰ ਕੌਰ ਨੇ ਖਾਲਸਾ
Publish Date: Fri, 27 Nov 2026 03:22 PM (IST)
Updated Date: Sat, 28 Nov 2026 04:01 AM (IST)
ਫੋਟੋ -ਗੋਲਡ ਮੈਡਲ ਦੇਣ ਨਾਲ ਜਸਬੀਰ ਕੌਰ। ਰਮਨਦੀਪ ਘਿਆਲਾ, ਪੰਜਾਬੀ ਜਾਗਰਣ, ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਦੇ ਪਿੰਡ ਜਸਵਾਲੀ ਦੀ ਵਿਦਿਆਰਥਣ ਜਸਬੀਰ ਕੌਰ ਨੇ ਆਪਣੀ ਮਿਹਨਤ ਸਦਕਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਸਬੀਰ ਕੌਰ ਨੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਬੈਚੁਲਰ ਆਫ਼ ਸਾਇੰਸ (ਬੀਐੱਸਸੀ) ਦੇ ਬਾਇਓਟੈਕਨਾਲੋਜੀ ਸਟਰੀਮ ’ਚ ਮੈਰਿਟ ਸੂਚੀ ’ਚ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਵੱਲੋਂ ਉਸ ਨੂੰ ਗੋਲਡ ਮੈਡਲ ਦੇ ਨਾਲ-ਨਾਲ ਨਕਦ ਇਨਾਮੀ ਰਾਸ਼ੀ ਦੇ ਕੇ ਵੀ ਸਨਮਾਨਿਤ ਕੀਤਾ ਗਿਆ। ਆਪਣੀ ਇਸ ਕਾਮਯਾਬੀ ਬਾਰੇ ਜਸਬੀਰ ਕੌਰ ਨੇ ਦੱਸਿਆ ਕਿ ਇਸ ਮੁਕਾਮ ਤੱਕ ਪਹੁੰਚਣ ਵਿੱਚ ਉਸ ਦੇ ਮਾਤਾ-ਪਿਤਾ ਦੇ ਸਹਿਯੋਗ ਅਤੇ ਹੌਸਲਾ ਅਫ਼ਜ਼ਾਈ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਦੇ ਨਾਲ ਹੀ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰੋਫੈਸਰ ਸਾਹਿਬਾਨ ਵੱਲੋਂ ਮਿਲੇ ਸਹੀ ਦਿਸ਼ਾ-ਨਿਰਦੇਸ਼ਾਂ ਸਦਕਾ ਉਹ ਆਪਣੀ ਪੜ੍ਹਾਈ ਪੂਰੀ ਲਗਨ ਅਤੇ ਮਿਹਨਤ ਨਾਲ ਕਰ ਸਕੀ। ਜਸਬੀਰ ਕੌਰ ਨੇ ਦੱਸਿਆ ਕਿ ਉਸ ਦਾ ਸੁਪਨਾ ਇਕ ਸਫ਼ਲ ਵਿਗਿਆਨੀ (ਸਾਇੰਟਿਸਟ) ਬਣਨ ਦਾ ਹੈ। ਜਸਬੀਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਪਿੰਡ ਜਸਵਾਲੀ ਤੇ ਸਮੁੱਚੇ ਪਠਾਨਕੋਟ ਜ਼ਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਹੈ।