- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਸ ਨੰਬਰ AR 20 B 0962 ਜੰਮੂ-ਜਲੰਧਰ ਵਾਇਆ ਪਠਾਨਕੋਟ ਕੌਮੀ ਮਾਰਗ 'ਤੇ ਡਮਟਾਲ ਸਥਿਤ ਨਰੂਲਾ ਪੈਟਰੋਲ ਪੰਪ ਨੇੜੇ ਅਚਾਨਕ ਬੇਕਾਬੂ ਹੋ ਕੇ ਮੁੱਖ ਸੜਕ ਤੋਂ ਸਰਵਿਸ ਲੇਨ ਵੱਲ ਪਲਟ ਗਈ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮੁੱਢਲੀ ਸੰਭਾਵਨਾ ਤਕਨੀਕੀ ਖ਼ਰਾਬੀ, ਤੇਜ਼ ਰਫ਼ਤਾਰ ਜਾਂ ਕਿਸੇ ਹੋਰ ਕਾਰਨ ਵੱਲ ਇਸ਼ਾਰਾ ਕਰ ਰਹੀ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਆਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ ਜੰਮੂ ਤੋਂ ਹਰਿਦੁਆਰ ਜਾ ਰਹੀ ਲਕਸ਼ਮੀ ਹਾਲੀਡੇਜ਼ ਦੀ ਇਕ ਨਿੱਜੀ ਲੱਗਜ਼ਰੀ ਬੱਸ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਡਮਟਾਲ ਖੇਤਰ ਵਿਚ ਹਾਦਸਾਗ੍ਰਸਤ ਹੋ ਗਈ। ਬੱਸ ਦੇ ਪਲਟਣ ਕਾਰਨ 16 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਸਮੇਂ ਬੱਸ ਵਿਚ ਕੁੱਲ 57 ਯਾਤਰੀ ਸਵਾਰ ਸਨ। ਘਟਨਾ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਅਤੇ ਚੀਕ-ਚਿਹਾੜਾ ਮਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਲਕਸ਼ਮੀ ਹਾਲੀਡੇਜ਼ ਦੀ ਬੱਸ ਨੰਬਰ AR 20 B 0962 ਜੰਮੂ-ਜਲੰਧਰ ਵਾਇਆ ਪਠਾਨਕੋਟ ਕੌਮੀ ਮਾਰਗ 'ਤੇ ਡਮਟਾਲ ਸਥਿਤ ਨਰੂਲਾ ਪੈਟਰੋਲ ਪੰਪ ਨੇੜੇ ਅਚਾਨਕ ਬੇਕਾਬੂ ਹੋ ਕੇ ਮੁੱਖ ਸੜਕ ਤੋਂ ਸਰਵਿਸ ਲੇਨ ਵੱਲ ਪਲਟ ਗਈ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮੁੱਢਲੀ ਸੰਭਾਵਨਾ ਤਕਨੀਕੀ ਖ਼ਰਾਬੀ, ਤੇਜ਼ ਰਫ਼ਤਾਰ ਜਾਂ ਕਿਸੇ ਹੋਰ ਕਾਰਨ ਵੱਲ ਇਸ਼ਾਰਾ ਕਰ ਰਹੀ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਨੇ ਰਾਹਤ ਕਾਰਜ ਸ਼ੁਰੂ ਕਰਦਿਆਂ ਸਾਰੇ ਯਾਤਰੀਆਂ ਨੂੰ ਬੱਸ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ। ਜ਼ਖ਼ਮੀ 16 ਯਾਤਰੀਆਂ ਨੂੰ 108 ਐਂਬੂਲੈਂਸ ਰਾਹੀਂ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਇੰਦੌਰਾ ਭੇਜਿਆ ਗਿਆ। ਡਾਕਟਰਾਂ ਮੁਤਾਬਕ ਦੋ ਜ਼ਖ਼ਮੀਆਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ, ਜਦਕਿ ਬਾਕੀ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ।
ਸੂਚਨਾ ਮਿਲਦੇ ਹੀ ਐੱਸਡੀਪੀਓ ਇੰਦੌਰਾ ਸੰਜੀਵ ਕੁਮਾਰ ਯਾਦਵ ਅਤੇ ਥਾਣਾ ਮੁਖੀ ਵਿਸ਼ਾਲ ਰਾਠੌਰ ਪੁਲਿਸ ਟੀਮ ਸਮੇਤ ਮੌਕੇ 'ਤੇ ਪੁੱਜੇ ਅਤੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਹਰੇਕ ਪੱਖ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।