- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡਮ ਸਰੋਜ ਬਾਲਾ ਨੇ ਸੰਭਾਲੀ ਬਿਰਧ ਆਸ਼ਰਮ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਆਦਰਸ਼ ਬਿਰਧ ਆਸ਼ਰਮ ਝਾਖੋਲਾੜੀ ਵਿਖੇ ਮੈਡਮ ਸਰੋਜ ਬਾਲਾ ਨੇ ਬਤੌਰ ਸੁਪਰਡੈਂਟ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲਈ ਹੈ। ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ। ਮੈਡਮ ਸਰੋਜ ਬਾਲਾ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਲਗਭਗ 25 ਸਾਲਾਂ ਦਾ ਤਜਰਬਾ ਹਾਸਲ ਹੈ, ਜਿਸ ਦਾ ਲਾਭ ਹੁਣ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਲਈ ਮਿਲੇਗਾ।
ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਮੈਡਮ ਸਰੋਜ ਬਾਲਾ ਮਿਹਨਤੀ, ਇਮਾਨਦਾਰ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੀ ਸ਼ਖ਼ਸੀਅਤ ਹਨ। ਸਮਾਜ ਭਲਾਈ ਦੇ ਖੇਤਰ ਵਿੱਚ ਉਨ੍ਹਾਂ ਦੇ ਲੰਮੇ ਤਜਰਬੇ ਅਤੇ ਕਾਰਜਸ਼ੈਲੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੈਡਮ ਸਰੋਜ ਬਾਲਾ ਆਪਣੀ ਸੂਝ-ਬੂਝ ਅਤੇ ਤਜਰਬੇ ਨਾਲ ਆਸ਼ਰਮ ਦੇ ਪ੍ਰਬੰਧਾਂ ਨੂੰ ਹੋਰ ਸੁਚੱਜਾ ਬਣਾਉਣਗੇ ਅਤੇ ਬਜ਼ੁਰਗਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਤਿਕਾਰ, ਪਿਆਰ ਅਤੇ ਪਰਿਵਾਰਕ ਮਾਹੌਲ ਦੇਣਾ ਸੰਸਥਾ ਦਾ ਮੁੱਖ ਉਦੇਸ਼ ਹੈ। ਮੈਡਮ ਸਰੋਜ ਬਾਲਾ ਦੇ ਚਾਰਜ ਸੰਭਾਲਣ 'ਤੇ ਆਸ਼ਰਮ ਦੇ ਬਜ਼ੁਰਗਾਂ ਅਤੇ ਸਮੂਹ ਸਟਾਫ਼ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਸੰਸਥਾ ਦੀ ਚੇਅਰਪਰਸਨ ਮੈਡਮ ਰੀਨਾ ਸਰਮਾਲ, ਕੋਆਰਡੀਨੇਟਰ ਮੈਡਮ ਇੰਦਰਜੀਤ ਕੌਰ, ਮੈਂਬਰ ਰਮਨਦੀਪ ਅੱਤਰੀ, ਚਮਨ ਲਾਲ ਸ਼ਰਮਾ ਅਤੇ ਸਟਾਫ਼ ਮੈਂਬਰ ਸਵੀਤਾ, ਮਮਤਾ, ਵਿਪਨ ਕੁਮਾਰ, ਸੁਰਜੀਤ ਕੌਰ, ਆਸ਼ਾ ਦੇਵੀ ਅਤੇ ਸ਼ਾਰਦਾ ਦੇਵੀ ਸਮੇਤ ਹੋਰ ਹਾਜ਼ਰ ਸਨ।